ਮਾਨਸਾ: ਰੂਸ ਯੂਕਰੇਨ ਵਿਚਕਾਰ ਜੰਗ ਜਾਰੀ (Russia war between Ukraine) ਹੈ। ਇਸ ਚੱਲ ਰਹੀ ਜੰਗ ਕਾਰਨ ਪੂਰੀ ਦੁਨੀਆ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਭਾਰਤ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਆਮ ਲੋਕ ਯੂਕਰੇਨ ਵਿੱਚ ਫਸ ਗਏ ਹਨ ਜਿਸ ਕਾਰਨ ਮਾਪਿਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਚਿੰਤਾ ਵਿੱਚ ਡੁੱਬੇ ਮਾਪਿਆਂ ਵੱਲੋਂ ਭਾਰਤ ਸਰਕਾਰ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਾਪਿਸ ਲਿਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿਦਿਆਰਥੀ ਵੀ ਯੂਕਰੇਨ ਵਿੱਚ ਫਸੇ ਹੋਏ ਹਨ।
ਮਾਨਸਾ ਦੇ ਇੱਕ ਦਰਜਨ ਦੇ ਕਰੀਬ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਪਰੇਸ਼ਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਮਾਨਸਾ ਦੇ ਬੱਸ ਸਟੈਂਡ ’ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਕੋਈ ਮਦਦ ਕੀਤੀ ਜਾਵੇ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜਾਰੀ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। ਮਾਪਿਆਂ ਦਾ ਕਹਿਣਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਮਦਦ ਨਹੀਂ ਕੀਤੀ ਜਾ ਰਹੀ ਹੈ ਜਿਸ ਕਾਰਨ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਦੀ ਚਿੰਤਾ ਸਤਾ ਰਹੀ ਹੈ।
ਇਸ ਦੌਰਾਨ ਮਾਪਿਆਂ ਵੱਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਗਈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਕੀਵ ਦੇ ਮੈਟਰੋ ਸਟੇਸ਼ਨ 'ਤੇ ਫਸੇ ਹੋਏ ਹਨ ਜਿੰਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਹੈ ਅਤੇ ਨਾ ਹੀ ਪੀਣ ਲਈ ਕੁਝ ਬਚਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੱਚੇ ਕਾਫੀ ਡਰੇ ਹੋਏ ਹਨ।
ਮਾਪਿਆਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਦਦ ਦੀ ਅਪੀਲ ਕੀਤੀ ਸੀ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ, ਇਸ ਲਈ ਉਹ ਕੇਂਦਰ ਸਰਕਾਰ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੁਝ ਨਾ ਹੋਇਆ ਤਾਂ ਸਾਰੇ ਉਹ ਦਿੱਲੀ ਸਰਕਾਰ ਨਾਲ ਗੱਲ ਕਰਨ ਲਈ ਇਕੱਠੇ ਹੋਣਗੇ।
ਇਹ ਵੀ ਪੜ੍ਹੋ: ਦੇਖੋ ਹਵਾ 'ਚ ਕਿਵੇਂ ਉੱਡੀ ਬੋਲੈਰੋ, ਟੱਪੇ ਖਾਂਦੀ ਆਈ 2 ਨੌਜਵਾਨਾਂ ਨੂੰ ਲਤਾੜ ਗਈ