ETV Bharat / state

ਵਿਆਹੁਤਾ ਔਰਤ ਦੀ ਮੌਤ ਨੂੰ ਲੈ ਕੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਕਤਲ ਦਾ ਲਾਇਆ ਦੋਸ਼ - married woman

ਮਾਨਸਾ ਦੀ ਬਾਲਾ ਜੀ ਕਲੋਨੀ ਵਿੱਚ ਇੱਕ ਵਿਆਹੁਤਾ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ
author img

By

Published : Sep 3, 2020, 6:05 PM IST

ਮਾਨਸਾ: ਸ਼ਹਿਰ ਦੀ ਬਾਲਾ ਜੀ ਕਲੋਨੀ ਵਿੱਚ ਇੱਕ ਵਿਆਹੁਤਾ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਵਿਆਹੁਤਾ ਦੀ ਲਾਸ਼ ਮਿਲਣ ਤੋਂ ਬਾਅਦ ਮ੍ਰਿਤਕ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਉੱਤੇ ਵਿਆਹੁਤਾ ਔਰਤ ਦੇ ਕਤਲ ਦਾ ਇਲਜ਼ਾਮ ਲਗਾਇਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਮ੍ਰਿਤਕ ਦੇ ਰਿਸ਼ਤੇਦਾਰ ਨੈਬ ਸਿੰਘ ਨੇ ਕਿਹਾ ਕਿ ਮ੍ਰਿਤਕ ਔਰਤ ਦਾ ਨਾਂਅ ਲਵਪ੍ਰੀਤ ਹੈ ਤੇ ਉਸ ਦੀ ਉਮਰ 24 ਸਾਲ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੁਪਹਿਰ ਦੇ 12 ਵਜੇ ਪੁਲਿਸ ਤੋਂ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਨੇ ਫਾਹਾ ਲਾਹ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਨ੍ਹਾਂ ਨੇ ਉੱਥੇ ਪਹੁੰਚ ਕੇ ਦੇਖਿਆ ਤਾਂ ਲਵਪ੍ਰੀਤ ਦੀ ਲਾਸ਼ ਨੂੰ ਕੀੜੀਆਂ ਲੱਗੀਆਂ ਹੋਈਆਂ ਸੀ ਤੇ ਇੰਝ ਲੱਗ ਰਿਹਾ ਸੀ ਜਿਵੇਂ ਉਸ ਦੀ ਮੌਤ 20 ਘੰਟੇ ਪਹਿਲਾਂ ਹੋਈ ਹੋਵੇ। ਉਨ੍ਹਾਂ ਕਿਹਾ ਕਿ ਲਵਪ੍ਰੀਤ ਖੁਦਕੁਸ਼ੀ ਨਹੀਂ ਕਰ ਸਕਦੀ, ਉਸ ਦਾ ਉਸ ਦੇ ਸਹੁਰੇ ਪਰਿਵਾਰ ਨੇ ਕਤਲ ਕੀਤਾ ਹੈ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲਵਪ੍ਰੀਤ ਦੇ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕਰਕੇ ਬਾਅਦ ਵਿੱਚ ਉਸ ਦੀ ਲਾਸ਼ ਨੂੰ ਪੱਖੇ ਨਾਲ ਟੰਗ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਐਸਪੀ ਦਿਗਵਿਜੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਉੱਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਉਹ ਇੱਥੇ ਪਹੁੰਚੇ ਤਾਂ ਉੱਥੇ ਇੱਕ ਲਵਪ੍ਰੀਤ ਕੌਰ ਨਾਂਅ ਦੀ ਕੁੜੀ ਦੀ ਲਾਸ਼ ਪਈ ਹੋਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਹੁਰਾ ਪਰਿਵਾਰ 'ਤੇ 304 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਠਾਨਕੋਟ ਦੇ ਨਾਲਿਆਂ ਉੱਤੇ ਲੋਕ ਕਰ ਰਹੇ ਨੇ ਨਾਜਾਇਜ਼ ਕਬਜ਼ੇ

ETV Bharat Logo

Copyright © 2024 Ushodaya Enterprises Pvt. Ltd., All Rights Reserved.