ਮਾਨਸਾ: ਛੇਵਾਂ ਪੇਅ ਕਮਿਸ਼ਨ ਕੇਂਦਰੀ ਸਹਿਕਾਰੀ ਬੈਂਕ ਦੇ ਕਰਮਚਾਰੀਆਂ ਉੱਤੇ ਲਾਗੂ ਨਾ ਹੋਣ ਦੇ ਕਾਰਨ 8 ਜਿਲ੍ਹਿਆਂ ਦੇ ਬੈਂਕ ਕਰਮਚਾਰੀ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਦੇ ਵਿਚ ਵੀ ਵੱਖ ਵੱਖ ਬੈਂਕਾਂ ਵੱਲੋਂ ਹੜਤਾਲ ਕਰਕੇ ਮੇਨ ਬ੍ਰਾਂਚ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਰਮਚਾਰੀ ਯੂਨੀਅਨ ਦੇ ਆਗੂ ਹੈਪੀ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਛੇਵਾਂ ਪੇ ਕਮਿਸ਼ਨ ਲਾਗੂ ਕਰਵਾਉਣ ਦੇ ਲਈ ਪੰਜਾਬ ਸਹਿਕਾਰੀ ਕੋਆਪਰੇਟਿਵ ਵਿਚ ਲਾਗੂ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਾਂ ਪਰ ਪੰਜਾਬ ਸਰਕਾਰ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਐਮਡੀ ਐਕਸਿਸ ਬੈਂਕ ਨੇ ਇਸ ਵਿੱਚ ਵਿਤਕਰਾ ਕੀਤਾ ਹੈ ਕਿਉਂਕਿ ਪੰਜਾਬ ਦੀਆਂ ਸਹਿਕਾਰੀ ਬੈਂਕਾਂ ਦੇ ਵਿਚੋਂ ਵਿਚ 12 ਵਿੱਚ ਲਾਗੂ ਕਰ ਦਿੱਤਾ ਹੈ ਅਤੇ 8 ਨੂੰ ਇਸ ਤੋਂ ਵਾਂਝਾ ਰੱਖਿਆ ਹੈ। ਜਿਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਦੀ ਰਿਕਵਰੀ ਅਤੇ ਕਿਸਾਨਾਂ ਦਾ ਦੇਣ ਲੈਣ ਇਨ੍ਹਾ ਬੈਂਕਾਂ ਦੇ ਨਾਲ ਹੈ ਜਿਸ ਕਾਰਨ ਉਹ ਵੀ ਪ੍ਰਭਾਵਿਤ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜੋ: ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ