ਮਾਨਸਾ: ਦੇਸ਼ ਵਿੱਚ ਵਧ ਰਹੀਆਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਗੁੱਸਾ ਜਾਰੀ ਹੈ। ਅੱਜ ਮਾਨਸਾ ਵਿੱਚ ਪੈਟਰੋਲ 102.34 ਪੈਸੇ ਅਤੇ ਡੀਜ਼ਲ 91.85 ਰੁਪਏ ਹੈ।
ਪੈਟਰੋਲ ਪੰਪ ਉੱਤੇ ਪੈਟਰੋਲ ਡੀਜ਼ਲ ਲੈਣ ਆਏ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਦੋਂ ਕਿ ਕੌਮਾਂਤਰੀ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ।
ਇਹ ਵੀ ਪੜ੍ਹੋ:ਮਾਨਸਾ 'ਚ ਮੌਨਸੂਨ ਦੀ ਪਹਿਲੀ ਬਾਰਿਸ਼, ਕਿਸਾਨਾਂ ਦੇ ਖਿੜੇ ਚਿਹਰੇ
ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਖਾਣ ਪੀਣ ਦੀਆਂ ਵਸਤੂਆਂ ਵਿੱਚ ਵੀ ਰੋਜ਼ਾਨਾ ਵਾਧਾ ਹੋ ਰਿਹਾ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਮਹਿੰਗਾਈ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।