ETV Bharat / state

ਕੋਰੋਨਾ ਦੀ ਲਾਗ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ: ਡਾਕਟਰ - People need to be aware

ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਰੂਬੀ ਨੇ ਕਿਹਾ ਕਿ ਕੋਵਿਡ ਦੀ ਬਿਮਾਰੀ ਅਜੇ ਖ਼ਤਮ ਨਹੀਂ ਹੋਈ ਅਤੇ ਇਹ ਬਹੁਤ ਹੀ ਤੇਜ਼ੀ ਦੇ ਨਾਲ ਫੈਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਨੂੰ ਰੋਕਣ ਲਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਫ਼ੋਟੋ
ਫ਼ੋਟੋ
author img

By

Published : May 16, 2021, 1:47 PM IST

ਮਾਨਸਾ: ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਰੋਜ਼ਾਨਾਂ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਆ ਰਹੇ ਹਨ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਮਰ ਰਹੇ ਹਨ। ਲੋਕਾਂ ਨੂੰ ਇਸ ਨਾਮੁਰਾਦ ਬੀਮਾਰੀ ਤੋਂ ਸੁਚੇਤ ਰਹਿਣ ਦੀ ਲੋੜ ਹੈ। ਬੇਸ਼ੱਕ ਸਰਕਾਰਾਂ ਵੱਲੋਂ ਕੋਵਿਡ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਪਰ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਰਿਹਾ ਹੈ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਕੋਵਿਡ ਦੀ ਲਾਗ ਨੂੰ ਰੋਕਣ ਲਈ ਕਿਸ ਤਰ੍ਹਾਂ ਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਰਿਪੋਰਟ ਕੀਤੀ ਗਈ।

ਵੇਖੋ ਵੀਡੀਓ

ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਰੂਬੀ ਨੇ ਕਿਹਾ ਕਿ ਕੋਵਿਡ ਦੀ ਬਿਮਾਰੀ ਅਜੇ ਖ਼ਤਮ ਨਹੀਂ ਹੋਈ ਅਤੇ ਇਹ ਬਹੁਤ ਹੀ ਤੇਜ਼ੀ ਦੇ ਨਾਲ ਫੈਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਨੂੰ ਰੋਕਣ ਲਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਕੋਵਿਡ ਦੀ ਦੂਜੀ ਲਹਿਰ ਦੇ ਲੱਛਣ

ਉਨ੍ਹਾਂ ਦੱਸਿਆ ਕਿ ਕੋਵਿਡ ਦੀ ਬਿਮਾਰੀ ਦੇ ਫੈਲਣ ਦੇ ਲੱਛਣ ਬੁਖਾਰ, ਸਾਹ ਚੜਣਾ, ਕਮਜ਼ੋਰੀ ਆਕਸੀਜਨ ਦਾ ਘਟਣਾ, ਪੇਟ ਖ਼ਰਾਬ ਹੋਣਾ ਆਦਿ ਇਸ ਦੇ ਲੱਛਣ ਹਨ।

ਹਸਪਤਾਲ 'ਚ ਕੋਵਿਡ ਮਰੀਜ਼ਾਂ ਲਈ ਕਿਸ ਤਰ੍ਹਾਂ ਦੇ ਨੇ ਪ੍ਰਬੰਧ

ਸਿਵਲ ਹਸਪਤਾਲ ਮਾਨਸਾ ਵਿੱਚ ਆਕਸੀਜਨ ਅਤੇ ਬੈੱਡਾਂ ਦਾ ਪ੍ਰਬੰਧ ਹੈ। ਕੋਵਿਡ ਮਰੀਜ਼ਾਂ ਨੂੰ ਅਲੱਗ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੇ ਕਿਸੇ ਵੀ ਰਿਸ਼ਤੇਦਾਰ ਆਦਿ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ। ਕੋਵਿਡ ਦੇ ਮਰੀਜ਼ਾਂ ਨੂੰ ਖਾਣਾ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਾ. ਰੂਬੀ ਨੇ ਦੱਸਿਆ ਕਿ ਕੋਵਿੰਡ ਦੀ ਬੀਮਾਰੀ ਤੋਂ ਬਚਣ ਦੇ ਲਈ ਸੈਂਪਲਿੰਗ ਦੇਣ ਵਾਲੇ ਮਰੀਜ਼ਾਂ ਦੀ ਦੂਸਰੇ ਦਿਨ ਹੀ ਰਿਪੋਰਟ ਆ ਜਾਂਦੀ ਹੈ। ਉਨ੍ਹਾਂ ਨੂੰ ਘਰ ਬੈਠਿਆਂ ਹੀ ਫਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਉਪਾਅ ਵੀ ਦੱਸੇ ਜਾਂਦੇ ਹਨ।

ਫ਼ਤਿਹ ਕਿੱਟਾਂ ਦੀ ਤਦਾਦ ਵਧਾਈ ਜਾਵੇ

ਸਥਾਨਕ ਵਾਸੀਆਂ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਲਈ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ ਹਨ ਪਰ ਕੋਵਿਡ ਦੇ ਮਰੀਜ਼ਾਂ ਨੂੰ ਰਿਪੋਰਟਾਂ ਲੈਣ ਵਿੱਚ ਸ਼ੁਰੂ ਵਿੱਚ ਦਿੱਕਤ ਜ਼ਰੂਰ ਆ ਰਹੀ ਸੀ ਪਰ ਉਨ੍ਹਾਂ ਵੱਲੋਂ ਪ੍ਰਸ਼ਾਸਨ ਨਾਲ ਤਾਲਮੇਲ ਕਮੇਟੀ ਬਣਾ ਕੇ ਹੁਣ ਰਿਪੋਰਟਾਂ ਸਮੇਂ-ਸਿਰ ਮਿਲ ਰਹੀਆਂ ਹਨ। ਔਖ ਫ਼ਤਿਹ ਕਿੱਟਾਂ ਦੀ ਆ ਰਹੀ। ਵੱਡੀ ਕਮੀ ਨੂੰ ਲੈ ਕੇ ਵੀ ਪੰਜਾਬ ਸਰਕਾਰ ਤੋਂ ਤੁਰੰਤ ਫਤਿਹ ਕਿੱਟਾਂ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਸਰਕਾਰ ਨੂੰ ਕੋਵਿਡ ਦੇ ਮਰੀਜ਼ਾਂ ਲਈ ਫ਼ਤਿਹ ਕਿਟਾਂ ਵੱਡੀ ਤਦਾਦ ਵਿੱਚ ਉਪਲੱਬਧ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਕਿ ਵੱਧ ਰਹੀ ਕੋਵਿਡ ਦੀ ਬਿਮਾਰੀ ਨੂੰ ਰੋਕਣ ਲਈ ਆਕਸੀਜਨ ਬੈੱਡ ਦਵਾਈਆਂ ਦੀ ਕੋਈ ਕਮੀ ਨਾ ਆਵੇ।

ਇਹ ਵੀ ਪੜ੍ਹੋ:ਗੋਆ ਦੇ ਤੱਟ ਨਾਲ ਟਕਰਾਇਆ ਤੂਫਾਨ 'ਤੌਕਤੇ', ਕਰਨਾਟਕ ’ਚ ਚਾਰ ਲੋਕਾਂ ਦੀ ਮੌਤ

ਡਾ. ਰੂਬੀ ਦੀ ਲੋਕਾਂ ਨੂੰ ਅਪੀਲ

ਡਾ. ਰੂਬੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਮਾਸਕ ਪਹਿਣ ਕੇ ਰੱਖਣਾ ਅਤੇ ਆਪਣੇ ਹੱਥਾਂ ਨੂੰ ਸੈਨੀਟੇਸ਼ਨ ਕਰਦੇ ਰਹਿਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਤੁਰੰਤ ਕੋਵਿਡ ਸੈਂਟਰ ਜਾ ਕੇ ਆਪਣੇ ਟੈਸਟ ਕਰਵਾਉਣ ਅਤੇ ਵੈਕਸੀਨੇਸ਼ਨ ਜ਼ਰੂਰ ਲਗਵਾਉਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.