ਮਾਨਸਾ: ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ (Health facilities) ਦਿੱਤੀਆਂ ਜਾਣਗੀਆਂ, ਪਰ ਆਮ ਆਦਮੀ ਪਾਰਟੀ (Aam Aadmi Party) ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਮਾਨਸਾ ਦੇ ਪਿੰਡ ਭੰਮੇ ਕਲਾਂ (Bhamme Kalan village of Mansa) ਤੋਂ ਸਾਹਮਣੇ ਆਈਆਂ ਹਨ। ਜਿੱਥੇ ਸਾਰੇ ਸਿਹਤ ਕੇਂਦਰਾਂ (Health Centers) ਨੂੰ ਪਿਛਲੇ ਕਾਫ਼ੀ ਸਮੇਂ ਤੋਂ ਤਾਲੇ ਲੱਗੇ ਹੋਏ ਹਨ।
ਦਰਅਸਲ ਪਿੰਡ ਭੰਮੇ ਕਲਾਂ (Bhamme Kalan village) 'ਚ ਬਣੇ ਸਭ ਤੋਂ ਵੱਧ ਹਿੱਤ ਕੇਂਦਰ 'ਚ ਪਿਛਲੇ ਕਾਫ਼ੀ ਸਮੇਂ ਤੋਂ ਡਾਕਟਰਾਂ ਦੀ ਘਾਟ ਕਾਰਨ ਸਬ ਸੈਂਟਰ ਖੁਦ ਹੀ ਬੀਮਾਰ ਦਿਖਾਈ ਦੇ ਰਿਹਾ ਹੈ। ਜਿਸ ਕਾਰਨ 5 ਪਿੰਡਾਂ ਦੇ ਲੋਕ ਸਿਹਤ ਸਹੂਲਤਾਂ ਮਿਲਣ ਤੋਂ ਪ੍ਰੇਸ਼ਾਨ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਡਾਕਟਰ ਨਾ ਹੋਣ ‘ਤੇ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਮੁੱਦਿਆਂ (Health facilities and education issues) ਨੂੰ ਮੁੱਖ ਰੱਖ ਕੇ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਲੋਕਾਂ ਨੇ ਕਿਹਾ ਕਿ ਸਬ ਸੈਂਟਰ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਜਿੱਥੇ ਆਉਣ-ਜਾਣ ਦਾ ਡਰ ਵੀ ਬਣਿਆ ਹੋਇਆ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਇੱਥੇ ਡਾਕਟਰ ਨਾ ਹੋਣ ਕਰਕੇ ਉਨ੍ਹਾਂ ਨੂੰ 15-20 ਕਿਲੋਮੀਟਰ ਦੂਰ ਮਾਨਸਾ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ ਅਤੇ ਉੱਥੇ ਪ੍ਰਾਈਵੇਟ ਡਾਕਟਰਾਂ ਵੱਲੋਂ ਉਨ੍ਹਾਂ ਦੀ ਲੁੱਟ ਕੀਤੀ ਜਾਂਦੀ ਹੈ। ਜਿਸ ਕਰਕੇ ਉਹ ਕਾਫ਼ੀ ਪ੍ਰੇਸ਼ਾਨ ਹਨ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕੋਈ ਡਾਕਟਰ ਇੱਥੇ ਨਾ ਭੇਜਿਆ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ਅੰਦਰ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਕਬੂਤਰ ਤੇ ਮੱਛਰਾਂ ਤੋਂ ਪਰੇਸ਼ਾਨ ਯਾਤਰੀ, ਨਹੀਂ ਕੋਈ ਖਾਣ ਪੀਣ ਦਾ ਪ੍ਰਬੰਧ