ਮਾਨਸਾ: ਪਿੰਡ ਭੰਮੇ ਕਲਾਂ (Village Bhamme Kalan) ਵਿੱਚ ਲੱਗਿਆ ਵਾਟਰ ਵਰਕਸ ਤੱਪਦੀ ਗਰਮੀਂ ਵਿੱਚ ਵੀ ਲੋਕਾਂ ਨੂੰ ਪਾਣੀ ਦੀ ਸਪਲਾਈ ਨਾਂ ਦੇਣ ਕਾਰਣ ਸਫੈਦ ਹਾਥੀ ਬਨ ਚੁੱਕਿਆ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਪੰਜ ਪਿੰਡਾਂ ਨੂੰ ਪਾਣੀ ਦੀ ਸਪਲਾਈ ਦੇਣ ਵਾਲਾ ਇਹ ਵਾਟਰ ਵਰਕਸ ਹੁਣ ਇੱਕ ਪਿੰਡ ਨੂੰ ਵੀ ਪਾਣੀ ਦੀ ਸਪਲਾਈ ਦੇਣ ਤੋਂ ਅਸਮਰਥ ਹੈ। ਜਿਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਵਾਟਰ ਵਰਕਸ ਵਿਖੇ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਪੀਣ ਵਾਲਾ ਪਾਣੀ ਨਾ ਮਿਲਣ ਕਾਰਣ ਪਿੰਡ ਦੇ ਲੋਕ ਟੈਂਕੀ ਵਾਲਾ ਪਾਣੀ ਖਰੀਦਕੇ ਵਰਤਣ ਲਈ ਮਜ਼ਬੂਰ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ (Warning to Punjab Government) ਦਿੱਤੀ ਕਿ ਜੇਕਰ ਲੋਕਾਂ ਨੂੰ ਪੀਣ ਲਈ ਪਾਣੀ ਦੀ ਸਪਲਾਈ ਸਹੀ ਢੰਗ ਨਾਲ ਨਾਂ ਦਿੱਤੀ ਗਈ ਤਾਂ ਐਕਸੀਅਨ ਦਫ਼ਤਰ ਦਾ ਘਿਰਾਓ (Siege of Axion office) ਕੀਤਾ ਜਾਵੇਗਾ। ਧਰਨਾਕਾਰੀ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਸਾਡੇ ਇਲਾਕੇ ਦੇ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਪੀਣ ਯੋਗ ਨਹੀਂ ਹੈ।
ਉਨ੍ਹਾਂ ਕਿਹਾ ਕਿ ਵਾਟਰ ਵਰਕਸ ਵੱਲੋਂ ਪਿਛਲੇ 5 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਕਾਫੀ ਦਿੱਕਤ ਆ ਰਹੀ ਹੈ, ਜਦਕਿ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਵਾਟਰ ਵਰਕਸ ਵੱਲੋਂ ਪਿੰਡ ਦੇ ਲੋਕਾਂ ਨੂੰ ਨਹਿਰੀ ਪਾਣੀ ਦੇਣ ਦੀ ਬਜਾਏ ਧਰਤੀ ਹੇਠਲਾ ਪਾਣੀ ਪਿਲਾਇਆ ਜਾ ਰਿਹਾ ਹੈ ਅਤੇ ਪਾਣੀ ਛੱਡਣ ਦਾ ਕੋਈ ਸਮਾਂ ਨਿਰਧਾਰਤ ਨਹੀਂ ਹੈ।
ਇਹ ਵੀ ਪੜ੍ਹੋ: ਮਹਿੰਗਾਈ ਖਿਲਾਫ ਕਾਂਗਰਸੀਆਂ ਦਾ ਪ੍ਰਦਰਸ਼ਨ, ਹਾਥੀ ’ਤੇ ਚੜ੍ਹੇ ਸਿੱਧੂ, ਲੋਕ ਹੋਏ ਪਰੇਸ਼ਾਨ
ਉਧਰ ਵਾਟਰ ਵਰਕਸ ਵਿੱਚ ਤੈਨਾਤ ਕਰਮਚਾਰੀ ਗੁਰਮੇਲ ਸਿੰਘ ਨੇ ਸਾਰੇ ਆਰੋਪਾਂ ਨੂੰ ਨਕਾਰਦਿਆਂ ਕਿਹਾ ਕਿ ਪਾਣੀ ਰੋਜਾਨਾ ਛੱਡਿਆ ਜਾਂਦਾ ਹੈ, ਪਰ ਮੈਂ ਦੋ ਦਿਨ ਬਾਹਰ ਸੀ। ਉਸ ਨੇ ਦੱਸਿਆ ਕਿ ਮੋਟਰ ਬੰਦ ਹੋ ਜਾਣ ਕੱਲ ਪਾਣੀ ਦੀ ਸਪਲਾਈ ਨਹੀਂ ਹੋ ਸਕੀ ਅਤੇ ਉਸ ਤੋਂ ਪਹਿਲਾਂ ਪਾਣੀ ਦੀ ਕਮੀ ਕਾਰਣ ਟੈਂਕੀ ਸੀ ਜਿਸਨੂੰ ਭਰਨ ਤੇ ਤਿੰਨ ਘੰਟੇ ਲੱਗਦੇ ਹਨ।
ਇਹ ਵੀ ਪੜ੍ਹੋ: ਬੱਸਾਂ ’ਚ ਸਫਰ ਕਰਨ ਵਾਲੇ ਹੋ ਜਾਓ ਸਾਵਧਾਨ !