ਮਾਨਸਾ: ਸ਼ਹਿਰ ਵਿਖੇ ਦੇਰ ਰਾਤ ਤੋਂ ਪੈ ਰਹੇ ਮੀਂਹ ਦੇ ਕਾਰਨ ਸ਼ਹਿਰ ’ਚ ਦੇ ਵੱਖ ਵੱਖ ਥਾਵਾਂ ’ਤੇ ਗੋਢੇ ਗੋਢੇ ਪਾਣੀ ਭਰ ਗਿਆ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਸ਼ਹਿਰ ਦੇ ਕਈ ਬਜ਼ਾਰਾ ਅਤੇ ਰੋਡ ਪਾਣੀ ਦੇ ਨਾਲ ਇਨ੍ਹਾਂ ਭਰ ਚੁੱਕੇ ਹਨ ਕਿ ਲੋਕਾਂ ਨੂੰ ਉੱਥੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ।
ਇਸ ਸਬੰਧੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਸ਼ਹਿਰ ਦੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਾਜ਼ਾਰਾਂ ਦੇ ਵਿਚ ਪਾਣੀ ਭਰ ਜਾਣ ਕਾਰਨ ਕਿਸੇ ਵੀ ਸਾਈਡ ਪੈਦਲ ਲੰਘਣ ਦੇ ਲਈ ਰਸਤਾ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਵਾਰ ਮੀਂਹ ਦੇ ਦਿਨਾਂ ਵਿੱਚ ਸ਼ਹਿਰ ਦਾ ਇਹੀ ਹਾਲ ਰਹਿੰਦਾ ਹੈ ਕਿਉਂਕਿ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਸ਼ਹਿਰ ਦੇ ਸੀਵਰੇਜ ਦਾ ਢਾਂਚਾ ਵਿਗੜ ਚੁੱਕਿਆ ਹੈ।
ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੂੰ ਅਪੀਲ ਕੀਤੀ ਕਿ ਤੁਰੰਤ ਸ਼ਹਿਰ ਦੇ ਵਿੱਚ ਮੋਟਰਾਂ ਦੇ ਨਾਲ ਅਤੇ ਸੀਵਰੇਜ ਦੀ ਸਫਾਈ ਦਾ ਪ੍ਰਬੰਧ ਕਰਕੇ ਪਾਣੀ ਦੀ ਨਿਕਾਸੀ ਕੀਤੀ ਜਾਵੇ।
ਇਹ ਵੀ ਪੜੋ: ਸੀਐੱਮ ਮਾਨ ਨੇ ਮੀਂਹ ਨਾਲ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ, ਅਧਿਕਾਰੀਆਂ ਨੂੰ ਦਿੱਤੀਆਂ ਇਹ ਹਿਦਾਇਤਾਂ