ਮਾਨਸਾ: ਬੁਢਲਾਡਾ ਵਿਖੇ ਪਿਛਲੇ ਡੇਢ ਸਾਲ ਤੋਂ ਸੀਵਰੇਜ ਦੀ ਸਮੱਸਿਆ (The problem of sewage) ਦੇ ਨਾਲ ਜੂਝ ਰਹੇ ਵਾਰਡ ਵਾਸੀਆਂ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸੀਵਰੇਜ ਬੋਰਡ ਦੇ ਖ਼ਿਲਾਫ਼ ਨਾਅਰੇਬਾਜ਼ੀ (Slogans against Punjab Government and Sewerage Board) ਕੀਤੀ ਹੈ। ਧਰਨਾਕਾਰੀਆਂ ਨੇ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਦੇ ਨਾਲ ਉਨ੍ਹਾਂ ਦੇ ਘਰਾਂ ਵਿੱਚ ਬੱਚੇ ਵੀ ਡੇਂਗੂ ਦੀ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਲੋਕਾਂ ਨੇ ਕਿਹਾ ਕਿ ਜੇਕਰ ਉਹ ਧਰਨਾ ਲਗਾਉਂਦੇ ਹਨ, ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਧਮਕੀਆਂ ਮਿਲਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਦੀ ਸਮੱਸਿਆ ਦਾ ਹੱਲ ਕਰਨ ਦੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੀਵਰੇਜ ਬੋਰਡ (Sewerage Board) ਦੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਗਈ ਹੈ, ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਵੱਲੋਂ ਮਜਬੂਰੀਵੱਸ ਫਿਰ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਇਸ ਮਸਲੇ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਧਮਕੀਆਂ ਦੇ ਕੇ ਧਰਨਾ ਚੁੱਕਣ ਦੇ ਲਈ ਕਹਿ ਰਿਹਾ ਹੈ।
ਇਹ ਵੀ ਪੜ੍ਹੋ: ਮੀਂਹ ਕਾਰਨ ਖਰਾਬ ਹੋਈ ਫਸਲ, ਪ੍ਰਸ਼ਾਸਨ ਦੇ ਇੰਤਜ਼ਾਮ ਹੋਏ ਢਹਿ ਢੇਰੀ !
ਉਨ੍ਹਾਂ ਨੇ ਕਿਹਾ ਹੈ ਕਿ ਸੀਵਰੇਜ ਦੇ ਗੰਦੇ ਪਾਣੀ ਦੇ ਨਾਲ ਉਨ੍ਹਾਂ ਦੇ ਘਰਾਂ ਵਿੱਚ ਬੱਚੇ ਵੀ ਬੀਮਾਰ ਹੋ ਚੁੱਕੇ ਹਨ, ਪਰ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਵੀ ਧਿਆਨ ਨਹੀਂ, ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।
ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਗੁਰਦਾਸਪੁਰ ਪੁਲਿਸ ਨੂੰ ਮਿਲਿਆ ਰਿਮਾਂਡ