ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿੰਡ ਮੂਸਾ ਵਿਖੇ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਿੰਡ ਮੂਸਾ ਦੇ ਲੋਕਾਂ ਨੇ ਪਿੰਡ ਵਿੱਚ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ ਜਿਸ ਦੇ ਚੱਲਦੇ ਨਾ ਤਾਂ ਦੀਵਾਲੀ ਮੌਕੇ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ।
ਇਸ ਸਬੰਧ ਵਿੱਚ ਮੂਸੇਵਾਲਾ ਦਾ ਪਿਤਾ ਦਾ ਕਹਿਣਾ ਹੈ ਕਿ ਉਹ ਵਕਤ ਦੇ ਮਾਰੇ ਹੋਏ ਹਨ। ਸਰਕਾਰ ਕੋਲੋਂ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਉਮੀਦ ਨਹੀਂ ਦਿਖਾਈ ਦੇ ਰਹੀ ਹੈ ਜਿਸ ਦੇ ਚੱਲਦੇ ਉਨ੍ਹਾਂ ਨੇ ਲੋਕਾਂ ਨੂੰ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ।
ਪਿੰਡ ਜਵਾਹਰਕੇ ਵਿਖੇ ਵੀ ਕਾਲੀ ਦੀਵਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿੰਡ ਮੂਸਾ ਵਿਖੇ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਿੰਡ ਮੂਸਾ ਦੇ ਲੋਕਾਂ ਨੇ ਪਿੰਡ ਵਿੱਚ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ ਜਿਸ ਦੇ ਚੱਲਦੇ ਨਾ ਤਾਂ ਦੀਵਾਲੀ ਮੌਕੇ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ।
ਲੋਕਾਂ ਵਿੱਚ ਰੋਸ: ਦੱਸ ਦਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅਣਪਛਾਤਿਆਂ ਵੱਲੋਂ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਸਿੱਧੂ ਮੂਸੇ ਵਾਲੇ ਦਾ ਕਤਲ ਹੋਇਆ 5 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਅਤੇ ਅੱਜ ਵੀ ਮੂਸੇਵਾਲਾ ਦੇ ਮਾਤਾ ਪਿਤਾ ਇਨਸਾਫ ਦੇ ਲਈ ਸਰਕਾਰ ਉੱਪਰ ਰੋਸ ਜ਼ਾਹਿਰ ਕਰ ਰਹੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਸਿੱਧੂ ਨੂੰ ਇਨਸਾਫ ਨਹੀਂ ਮਿਲਿਆ ਅਤੇ ਸ਼ਰ੍ਹੇਆਮ ਗੈਂਗਸਟਰ ਘੁੰਮ ਰਹੇ ਹਨ।
ਇਹ ਵੀ ਪੜੋ: ਅਣਸੁਖਾਵੀਂ ਘਟਨਾ ਤੋਂ ਬਚਣ ਲਈ ਬਾਜ਼ਾਰਾਂ ਤੋਂ ਬਾਹਰ ਲੱਗੀ ਪਟਾਖਾ ਮਾਰਕੀਟ