ਮਾਨਸਾ: ਕਾਂਗਰਸ ਸਰਕਾਰ ਦਾ ਇਨ੍ਹੀਂ ਦਿਨੀਂ ਆਪਸੀ ਕਾਟੋ ਕਲੇਸ਼ ਚੱਲ ਰਿਹਾ ਹੈ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀਆਂ ਵੱਲੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਗਾਵਤ ਕੀਤੀ ਜਾ ਰਹੀ ਹੈ।
ਉਥੇ ਹੀ ਪੰਜਾਬ ਵਿੱਚ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਬੰਧੀ ਈਟੀਵੀ ਭਾਰਤ (ETV Bharat) ਵੱਲੋਂ ਮਾਨਸਾ ਦੇ ਸ਼ਹਿਰ ਵਾਸੀਆਂ ਦੇ ਨਾਲ ਗੱਲਬਾਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਅਤੇ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲ ਕਰਨ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ, ਮਜ਼ਦੂਰਾਂ ਦੀਆਂ ਮੰਗਾਂ, ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਚਲ ਰਹੇ ਹਨ ਪਰ ਸਰਕਾਰ ਕੁਰਸੀ ਦੀ ਲੜਾਈ ਨੂੰ ਲੈ ਕੇ ਲੋਕ ਮੁੱਦਿਆਂ ਨੂੰ ਭੁਲਾ ਕੇ ਆਪਣੇ ਹੀ ਕਲੇਸ਼ ਵਿੱਚ ਉਲਝੀ ਹੋਈ ਹੈ।
ਉੱਥੇ ਹੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਰਕਾਰ ਨੂੰ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਦਾ ਅਸਲੀ ਚਿਹਰਾ ਦਿਖਾ ਦਿੱਤਾ ਜਾਵੇਗਾ ਕਿਉਂਕਿ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਭੁਲਾ ਕੇ ਆਪਣੀ ਕੁਰਸੀ ਦੀ ਲੜਾਈ ਵਿੱਚ ਉਲਝੀ ਹੋਈ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਹੁਣ ਡਰੱਗ ਤਸਕਰੀ ‘ਚ ਹਾਈਕੋਰਟ ਤੋਂ ਉਮੀਦ