ਮਾਨਸਾ: ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਖੋਲ੍ਹਿਆ ਗਿਆ। ਇਸ ਵਿੱਚ ਕੋਵਿਡ ਦੇ ਸਬੰਧੀ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦੋ ਦਿਨਾਂ ਦੇ ਵਿੱਚ ਨਾਗਰਿਕ ਤਾਲਮੇਲ ਕਮੇਟੀ ਕੋਲ 15 ਤੋਂ 17 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਦਾ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਨਿਪਟਾਰਾ
ਇਸ ਸਬੰਧ ’ਚ ਨਾਗਰਿਕ ਤਾਲਮੇਲ ਕਮੇਟੀ ਦੇ ਮੈਂਬਰ ਮੁਨੀਸ਼ ਕੁਮਾਰ ਬੱਬੀ ਅਤੇ ਐਡਵੋਕੇਟ ਗੁਰਲਾਭ ਸਿੰਘ ਨੇ ਦੱਸਿਆ ਕਿ ਦੋ ਦਿਨਾਂ ਦੇ ਵਿੱਚ 15 ਤੋਂ 17 ਸ਼ਿਕਾਇਤਾਂ ਮਿਲੀਆਂ ਹਨ ਜਿਨ੍ਹਾਂ ਦੇ ਵਿੱਚ ਮਰੀਜ਼ਾਂ ਨੂੰ ਆਕਸੀਜਨ ਦੀ ਸਮੱਸਿਆ ਬੈੱਡ ਨਾ ਮਿਲਣਾ ਅਤੇ ਕੋਰੋਨਾ ਦੇ ਕਰਵਾਏ ਗਏ ਸੈਂਪਲਾਂ ਦੀ ਰਿਪੋਰਟ ਸਹੀ ਟਾਈਮ ’ਤੇ ਨਾ ਮਿਲਣ ਸਬੰਧੀ ਸ਼ਿਕਾਇਤਾਂ ਆ ਰਹੀਆਂ ਸੀ। ਇਸ ਸਬੰਧੀ ਪ੍ਰਸ਼ਾਸਨ ਨੂੰ ਵਾਰਡ ਰਿਪੋਰਟਾਂ ਭੇਜਣ ਅਤੇ ਕਿੱਟਾਂ ਮੁਹੱਈਆ ਕਰਵਾਉਣ ਦੇ ਲਈ ਦੱਸਿਆ ਗਿਆ ਸੀ ਅਤੇ ਇਨ੍ਹਾਂ ਵਾਰਡਾਂ ਦੇ ਜੋ ਇੰਚਾਰਜ ਲਾਏ ਹਨ ਉਨ੍ਹਾਂ ਵਿੱਚੋਂ ਕਈ ਦੇ ਨੰਬਰ ਬੰਦ ਆ ਰਹੇ ਹਨ ਜਿਸ ਸਬੰਧੀ ਵੀ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਇਸਦਾ ਵੀ ਜਲਦ ਹੀ ਹੱਲ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜੋ: ਬੇਅਦਬੀ ਮਾਮਲੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ