ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿੱਚ ਮਾਨਸਾ ਸੈਸ਼ਨ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਹੀ ਮੁਲਜ਼ਮਾਂ ਨੂੰ 9 ਅਗਸਤ 2003 ਨੂੰ ਫਿਜ਼ੀਕਲ ਤੌਰ ਉੱਤੇ ਮਾਣਯੋਗ ਸੈਸ਼ਨ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇ। ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿੱਚ ਨਾਮਜ਼ਦ 26 ਮੁਲਜ਼ਮਾਂ ਦੀ ਪੇਸ਼ੀ ਸੀ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਾਨਯੋਗ ਅਦਾਲਤ ਦੇ ਵਿੱਚ ਇਨ੍ਹਾਂ ਨੂੰ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ ਦਿਨੀਂ ਗ੍ਰਿਫਤਾਰ ਕੀਤੇ ਗਏ ਜੋਗਿੰਦਰ ਸਿੰਘ ਜੋਗਾ ਨੂੰ ਵੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਪਰ ਹਾਲੇ ਤੱਕ ਉਸਦੀ ਸਪਲੀਮੈਂਟਰੀ ਕਾਪੀ ਪੇਸ਼ ਨਹੀਂ ਕੀਤੀ ਗਈ।
ਵੀਡੀਓ ਕਾਨਫਰੇਂਸਿੰਗ ਰਾਹੀ ਪੇਸ਼ੀ: ਅਦਾਲਤ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਮਾਨਯੋਗ ਸੈਸ਼ਨ ਕੋਰਟ ਦੇ ਵਿੱਚ ਕਮੈਂਟ ਹੋ ਗਿਆ ਹੈ। ਅੱਜ ਮਾਨਸਾ ਦੀ ਅਦਾਲਤ ਦੇ ਵਿੱਚ 26 ਮੁਲਜ਼ਮਾਂ ਨੂੰ ਵੀਡੀਓ ਕਾਨਫਰੇਂਸਿੰਗ ਦੇ ਜਰੀਏ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਅਤੇ ਅਗਲੀ ਪੇਸ਼ੀ 9 ਅਗਸਤ 2003 ਨੂੰ ਅਗਲੀ ਪੇਸ਼ੀ ਹੋਣੀ ਹੈ ਜਿੱਥੇ ਅਦਾਲਤ ਵੱਲੋਂ ਇਹਨਾਂ ਸਾਰੇ ਹੀ ਦੋਸ਼ੀਆਂ ਨੂੰ ਫਿਜ਼ੀਕਲ ਤੌਰ ਤੇ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਿਛਲੀ ਪੇਸ਼ੀ ਦੇ ਦੌਰਾਨ ਵੀ ਦੋਸ਼ੀਆਂ ਨੂੰ ਅਦਾਲਤ ਦੇ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਅਦਾਲਤ ਵੱਲੋਂ ਪ੍ਰੋਟੈਕਸ਼ਨ ਵਰੰਟ ਜਾਰੀ ਕਰਕੇ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਅੱਜ ਇਹਨਾਂ ਦੋਸ਼ੀਆਂ ਨੂੰ ਵੀਡੀਓ ਕਾਨਫਰੇਂਸਿੰਗ ਦੇ ਜ਼ਰੀਏ ਪੇਸ਼ ਕੀਤਾ ਗਿਆ। ਹੁਣ ਸੈਸ਼ਨ ਅਦਾਲਤ ਵੱਲੋਂ ਇੰਨਾ ਸਾਰੇ ਮੁਲਜ਼ਾਂ ਨੂੰ ਫਿਜੀਕਲ ਤੌਰ ਉੱਤੇ ਪੇਸ਼ ਕਰਨ ਅਤੇ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟ ਨੂੰ ਆਦੇਸ਼ ਜਾਰੀ ਕੀਤੇ ਹਨ।