ETV Bharat / state

ਪੈਟਰੋਲ ਡੀਜ਼ਲ ਦੇ ਰੇਟਾਂ ਨੂੰ ਲੱਗੀ ਅੱਗ, ਕਿਸਾਨਾਂ ਵਲੋਂ ਕੀਮਤਾਂ 'ਚ ਕਟੌਤੀ ਦੀ ਮੰਗ - ਝੋਨੇ ਦੀ ਬਿਜਾਈ

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ, ਪਰ ਦੇਸ਼ 'ਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਜਿਸਦੇ ਕਾਰਨ ਆਮ ਜਨਤਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਦੁਖੀ ਹੈ। ਉਥੇ ਕਿਸਾਨਾਂ ਵੱਲੋਂ ਵੀ ਦਿਨੋਂ ਦਿਨ ਵਧ ਰਹੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਇਨ੍ਹਾਂ ਕੀਮਤਾਂ 'ਚ ਕਟੌਤੀ ਕਰਨ ਦੀ ਮੰਗ ਕੀਤੀ ਹੈ।

ਪੈਟਰੋਲ ਡੀਜ਼ਲ ਦੇ ਰੇਟਾਂ ਨੂੰ ਲੱਗੀ ਅੱਗ, ਕਿਸਾਨਾਂ ਵਲੋਂ ਕੀਮਤਾਂ 'ਚ ਕਟੌਤੀ ਦੀ ਮੰਗ

author img

By

Published : Jun 29, 2021, 6:09 PM IST

ਮਾਨਸਾ: ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ, ਪਰ ਦੇਸ਼ 'ਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਜਿਸਦੇ ਕਾਰਨ ਆਮ ਜਨਤਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਦੁਖੀ ਹੈ। ਉਥੇ ਕਿਸਾਨਾਂ ਵੱਲੋਂ ਵੀ ਦਿਨੋਂ ਦਿਨ ਵਧ ਰਹੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਇਨ੍ਹਾਂ ਕੀਮਤਾਂ 'ਚ ਕਟੌਤੀ ਕਰਨ ਦੀ ਮੰਗ ਕੀਤੀ ਹੈ।

ਪੈਟਰੋਲ ਡੀਜ਼ਲ ਦੇ ਰੇਟਾਂ ਨੂੰ ਲੱਗੀ ਅੱਗ, ਕਿਸਾਨਾਂ ਵਲੋਂ ਕੀਮਤਾਂ 'ਚ ਕਟੌਤੀ ਦੀ ਮੰਗ

ਈਟੀਵੀ ਭਾਰਤ ਵੱਲੋਂ ਮਾਨਸਾ ਦੇ ਇੱਕ ਪੈਟਰੋਲ ਪੰਪ ਦੇ ਕਰਿੰਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗ੍ਰਾਹਕ ਰੋਜ਼ਾਨਾ ਹੀ ਉਨ੍ਹਾਂ ਨਾਲ ਬਹਿਸ ਕਰਦੇ ਨੇ ਕਿ ਬੀਤੇ ਕੱਲ੍ਹ ਤੇਲ ਦੀਆਂ ਕੀਮਤਾਂ ਘੱਟ ਸਨ ਪਰ ਇੱਕੋ ਦਮ ਕਿਸ ਰੋਜ਼ਾਨਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਾਹਕ ਨੂੰ ਸਮਝਾਉਣ ਤੋਂ ਬਾਅਦ ਹੀ ਤੇਲ ਪਾਉਂਦੇ ਹਨ, ਕਿਉਂਕਿ ਰੋਜ਼ਾਨਾ ਹੀ ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਵੀ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਅਪੀਲ ਕੀਤੀ ਹੈ।

ਉੱਥੇ ਕਿਸਾਨ ਇਕਬਾਲ ਸਿੰਘ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਜਨਤਾ 'ਤੇ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਕੇਂਦਰ ਸਰਕਾਰ ਫਾਇਦਾ ਪਹੁੰਚਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਡੀਜ਼ਲ ਦੀ ਲੋੜ ਪੈ ਰਹੀ ਹੈ। ਕਿਸਾਨਾਂ ਦਾ ਕਹਿਣਾ ਕਿ ਨਾ ਤਾਂ ਪੂਰਾ ਸਮਾਂ ਬਿਜਲੀ ਆਉਂਦੀ ਹੈ ਨਾ ਹੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਡੀਜ਼ਲ ਦੀ ਖਪਤ ਕਰਨੀ ਪੈ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਤੁਰੰਤ ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਜਾਵੇ ਨਹੀਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਪੰਜਾਬ ਦੇ ਹਰ ਸ਼ਹਿਰ 'ਚ ਪੈਟਰੋਲ 100 ਤੋਂ ਪਾਰ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.