ਮਾਨਸਾ: ਜ਼ਿਲ੍ਹੇ ਵਿੱਚ ਨਰਮੇ ਦੀ ਫਸਲ (Cotton crop) ‘ਤੇ ਗੁਲਾਬੀ ਸੁੰਡੀ ਦਾ ਹਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ (Farmers) ਫਸਲ ਨੂੰ ਖੇਤਾਂ ਵਿੱਚ ਹੀ ਟ੍ਰੈਕਟਰ ਨਾਲ ਵਾਹਕੇ ਉਜਾੜ ਰਹੇ ਹਨ। ਜ਼ਿਲ੍ਹੇ ਦੇ ਪਿੰਡ ਭਲਾਈਕੇ (Bhalaike village of the district) ਵਿੱਚ ਗੁਲਾਬੀ ਸੁੰਡੀ ਦਾ ਪ੍ਰਭਾਵ ਇਨਾ ਜ਼ਿਆਦਾ ਹੈ ਕਿ ਪਹਿਲਾਂ ਕਿਸਾਨ ਗੁਰਵਿੰਦਰ ਸਿੰਘ ਨੇ ਡੇਢ ਏਕੜ ਅਤੇ ਕੁਲਦੀਪ ਸਿੰਘ ਨੇ 2 ਏਕੜ ਫ਼ਸਲ ਵਾਹ ਦਿੱਤੀ ਸੀ ਅਤੇ ਅੱਜ ਕਿਸਾਨ ਗੁਰਵਿੰਦਰ ਸਿੰਘ ਨੇ 4 ਏਕੜ ਜ਼ਮੀਨ ‘ਤੇ ਬੀਜੀ ਨਰਮੇ ਦੀ ਫ਼ਸਲ ਵਾਹ ਦਿੱਤੀ।
ਕਿਸਾਨ ਵੱਲੋਂ ਅਗੇਤੀ ਬਿਜਾਈ ਕੀਤੀ ਗਈ ਸੀ, ਨਰਮੇ ਦੀ ਫ਼ਸਲ ‘ਤੇ ਜਿਵੇਂ ਹੀ ਫੁੱਲ ਆਉਣੇ ਸ਼ੁਰੂ ਹੋਏ ਤਾਂ ਫੁੱਲਾਂ ‘ਤੇ ਗੁਲਾਬੀ ਸੁੰਡੀ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਕਿਸਾਨ (Farmers) ਨੇ ਫ਼ਸਲ ‘ਤੇ ਟਰੈਕਟਰ ਚਲਾ ਕੇ ਫ਼ਸਲ ਨੂੰ ਵਾਹ ਦਿੱਤਾ। ਖੇਤ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਤੋਂ ਨੁਕਸਾਨੀ ਗਈ ਫਸਲ ਲਈ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਡੇ ਖੇਤਾਂ ਵਿੱਚ ਆਏ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ (Officers of the Department of Agriculture) ਦੇ ਕਹਿਣ ‘ਤੇ ਅਸੀਂ ਖ਼ਰਾਬ ਹੋਏ ਫੁੱਲਾਂ ਨੂੰ ਤੋੜ ਕੇ ਸੁੱਟ ਦਿੱਤਾ ਸੀ, ਪਰ ਨਵੇਂ ਬਣੇ ਫੁੱਲਾਂ ਵਿੱਚ ਮੁੜ ਤੋਂ ਸੁੰਡੀ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਅੱਜ ਫਸਲ ਨੂੰ ਵਾਹੁਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇੱਕ ਏਕੜ ‘ਤੇ 10 ਤੋਂ 12 ਹਜ਼ਾਰ ਰੁਪਏ ਦਾ ਖਰਚਾ ਹੋ ਚੁਕਿਆ ਹੈ ਅਤੇ ਅਸੀਂ ਪੰਜਾਬ ਸਰਕਾਰ (Government of Punjab) ਤੋਂ ਮੰਗ ਕਰਦੇ ਹਾਂ ਕਿ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।
ਪਿੰਡ ਵਾਸੀ ਗਿੰਦਰ ਸਿੰਘ ਤੇ ਬੱਲਮ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ (Officers of the Department of Agriculture) ਖੇਤਾਂ ਵਿੱਚ ਆ ਕੇ ਫੋਟੋਆਂ ਖਿਚਵਾ ਕੇ ਮੁੜ ਜਾਂਦੇ ਹਨ, ਪਰ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ ਅਤੇ ਜਦੋ ਅਸੀਂ ਅਧਿਕਾਰੀਆਂ ਨੂੰ ਸਵਾਲ ਕਰਦੇ ਹਾਂ ਤਾਂ ਉਹ ਹੱਥ ਖੜੇ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਮਾੜਾ ਹੈ ਅਤੇ ਨਹਿਰੀ ਪਾਣੀ ਦੀ ਕਮੀ ਕਾਰਨ ਨਰਮੇ ਤੋਂ ਬਿਨਾ ਕੋਈ ਹੋਰ ਫਸਲ ਨਹੀਂ ਹੁੰਦੀ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਦੇ ਜ਼ਿਲ੍ਹਾਂ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਇਸ ਪਿੰਡ ਦਾ ਧਰਤੀ ਹੇਠਲਾ ਪਾਣੀ ਮਾੜਾ ਹੈ ਅਤੇ ਇੱਥੇ ਨਹਿਰੀ ਪਾਣੀ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਇਸ ਪਿੰਡ ਦੇ ਕਈ ਕਿਸਾਨ ਆਪਣੀ ਫਸਲ ਨੂੰ ਵਾਹ ਚੁੱਕੇ ਹਨ ਅਤੇ ਪਿਛਲੇ ਸਾਲ ਵੀ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੋਏ ਨੁਕਸਾਨ ਕਾਰਨ ਕਿਸਾਨਾਂ ਦੇ ਸਿਰ ਆੜਤੀਆਂ ਦਾ ਕਰਜ ਉਸੇ ਤਰਾਂ ਬਰਕਰਾਰ ਹੈ, ਜਦਕਿ ਸਰਕਾਰ ਨੇ ਕਿਸਾਨਾਂ ਨੂੰ ਮਹਿਜ 17 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਾਲਾਤ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਹੀ ਮੰਦੇ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਰਮ ਪੱਟੀ ਦੇ ਇਸ ਏਰੀਏ ਦੇ ਕਿਸਾਨਾਂ ਲਈ ਭਾਖੜਾ ਬ੍ਰਾਂਚ ਵਿੱਚੋ ਮੋਘੇ ਲਗਾ ਕੇ ਦੇਣੇ ਚਾਹੀਦੇ ਹਨ ਤਾਂ ਜੋ ਕਿਸਾਨ ਬਦਲਵੀਂ ਖੇਤੀ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ (Government of Punjab) ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ:ਸਿਮਰਜੀਤ ਬੈਂਸ ਦੇ ਪੀਏ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼