ਮਾਨਸਾ: ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਵਿਖੇ 6 ਜੂਨ ਵਾਲੇ ਦਿਨ ਸੂਏ ਦੇ ਚੱਲਦੇ ਪਾਣੀ ਵਿੱਚੋਂ ਇੱਕ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਚ ਜਾਂਚ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਮਾਂ ਆਪਣੇ ਪਤੀ ਦੀ ਮੌਤ ਤੋਂ ਬਾਅਦ ਗੁਰਪ੍ਰੀਤ ਨਾਂ ਦੇ ਵਿਅਕਤੀ ਕੋਲ ਰਹਿ ਰਹੀ ਸੀ ਅਤੇ ਮ੍ਰਿਤਕ ਨੌਜਵਾਨ ਗੁਰਪ੍ਰੀਤ ਕੋਲੋਂ ਪੈਸਿਆਂ ਦੀ ਮੰਗ ਕਰਦਾ ਸੀ ਜਿਸ ਤੋਂ ਗੁੱਸੇ ਚ ਆ ਕੇ ਗੁਰਪ੍ਰੀਤ ਨੇ ਆਪਣੇ ਦੋਸਤ ਦੇ ਨਾਲ ਮਿਲ ਕੇ ਵਿਸ਼ਾਲ ਦਾ ਕਤਲ ਕਰ ਦਿੱਤਾ।
ਮਾਮਲੇ ਸਬੰਧੀ ਡੀਐਸਪੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ 6 ਜੂਨ 2012 ਨੂੰ ਪਿੰਡ ਭਗਵਾਨਪੁਰ ਹੀਗਣਾ ਤੋਂ ਨਹਿਰ ਵਿਚੋਂ ਇੱਕ ਲਾਸ਼ ਮਿਲੀ ਸੀ ਜਿਸ ’ਤੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 94 ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਸਦਰ ਪੁਲਿਸ ਵੱਲੋਂ ਇਸ ਮਾਮਲੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪਹਿਲਾ ਲਾਸ਼ ਦੀ ਸ਼ਨਾਖਤ ਕੀਤੀ ਗਈ ਅਤੇ ਉਸ ਤੋਂ ਬਾਅਦ 23 ਜੂਨ ਨੂੰ ਦੋਸ਼ੀਆਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਹੁਣ ਦੋਸ਼ੀਆਂ ਨੂੰ ਵਾਰਦਾਤ ਵਿੱਚ ਵਰਤੀ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਇਸਦੀ ਮਾਤਾ ਦੇ ਦੋਸ਼ੀ ਗੁਰਪ੍ਰੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜੋ: ਰਾਜਗੜ੍ਹ ਵਿੱਚ ਸੜਕ ਹਾਦਸਾ, 3 ਮੌਤਾਂ ਅਤੇ 12 ਜਖ਼ਮੀ