ETV Bharat / state

ਵੱਖ ਵੱਖ ਥਾਵਾਂ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 4 ਮੁਲਜ਼ਮ ਕਾਬੂ - ਲਾਹਣ ਤੇ ਨਾਜਾਇਜ਼ ਸ਼ਰਾਬ

ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਵੱਖ ਵੱਖ ਥਾਵਾਂ ਤੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, ਲਾਹਣ, ਅਤੇ ਦੜਾ ਸਟਾ ਲਗਾਉਂਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

ਤਸਵੀਰ
ਤਸਵੀਰ
author img

By

Published : Mar 16, 2021, 1:17 PM IST

ਮਾਨਸਾ: ਸੂਬੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਅਤੇ ਸ਼ਰਾਬ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਵੱਡੀ ਮਾਤਰਾ ਚ ਸ਼ਰਾਬ ਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ।

ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ

ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਸੱਤਪਾਲ ਸਿੰਘ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਮੁਲਜ਼ਮ ਕੋਲੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਹਾਦਰ ਸਿੰਘ ਨਾਂ ਨੂੰ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੰਦੀਪ ਸਿੰਘ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪੁਲਿਸ ਨੂੰ ਛਾਪੇਮਾਰੀ ਦੌਰਾਨ 40 ਲੀਟਰ ਲਾਹਣ ਬਰਾਮਦ ਕੀਤੀ ਹੈ ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਕੀਤੀ ਜਾਣੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਨੂੰ ਇਕ ਮੋਟਰਸਾਇਕਲ ਅਤੇ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਿਸਦੇ ਖਿਲਾਫ਼ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਦੀ ਟੀਮ ਨੇ ਸੂਚਨਾ ਦੇ ਆਧਾਰ ਤੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ 16 ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨੌਜਵਾਨ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਮਾਨਸਾ
ਮਾਨਸਾ

ਇਹ ਵੀ ਪੜੋ: ਪਬਲਿਕ ਡੀਲਿੰਗ 'ਚ ਨਾ ਰੱਖੇ ਜਾਣ ਦਾਗੀ ਪੁਲਿਸ ਅਧਿਕਾਰੀ ਤੇ ਕਰਮਚਾਰੀ: ਹਾਈਕੋਰਟ

ਕਈ ਮੁਲਜ਼ਮਾਂ ਖਿਲਾਫ਼ ਕੀਤਾ ਗਿਆ ਮਾਮਲਾ ਦਰਜ

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਦੀ ਟੀਮ ਨੇ ਵੀ ਸੂਚਨਾ ਦੇ ਆਧਾਰ ’ਤੇ ਸੁਰੇਸ਼ ਕੁਮਾਰ ਨਾਂਅ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਕੋਲੋਂ ਪੁਲਿਸ ਨੂੰ 2570 ਰੁਪਏ ਦੇ ਦੜਾ-ਸਟਾ ਦੀ ਬਰਾਮਦਗੀ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਜੂਆ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਥਾਣੇ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਸੁਰੇਸ਼ ਕੁਮਾਰ ਉਰਫ ਵਿੱਕੀ ਨੂੰ ਦੜਾ ਸਟਾ ਲਗਾਉਂਦੇ ਹੋਏ ਕਾਬੂ ਕੀਤਾ ਹੈ ਪੁਲਿਸ ਨੇ ਉਸ ਕੋਲੋਂ 2570 ਰੁਪਏ ਦੇ ਦੜਾ ਸਟਾ ਦੀ ਬਰਾਮਦਗੀ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਸਵਤੰਤਰ ਚੋਪੜਾ ਨਾਂਅ ਦੇ ਨੌਜਵਾਨ ਨੂੰ ਕਾਬੂ ਕਰ 2040 ਰੁਪਏ ਦੇ ਦੜਾ ਸਟਾ ਦੀ ਬਰਾਮਦਗੀ ਕੀਤੀ ਹੈ ਜਿਸ ਖਿਲਾਫ ਜੁਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ ਤੇ ਛੱਜੂ ਰਾਮ ਨੂੰ ਦੜਾ-ਸਟਾ ਲਗਾਉਂਦੇ ਹੋਏ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਇਸ ਕੋਲੋਂ 7520 ਰੁਪਏ ਦੀ ਬਰਾਮਦਗੀ ਕੀਤੀ ਹੈ ਤੇ ਉਸ ਖਿਲਾਫ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.