ਮਾਨਸਾ: ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮਾਨਸਾ ਦੇ ਪਿੰਡ ਨੰਗਲ ਕਲਾਂ ਵਿਖੇ ਪੁਲਿਸ ਅਤੇ ਪੰਚਾਇਤ ਵੱਲੋਂ ਇਕ ਸਾਂਝਾ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸਦੇ ਵਿਚ ਪਿੰਡ ਦੇ ਲੋਕਾਂ ਨੇ ਹਿੱਸਾ ਲਿਆ । ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਡੀਐੱਸਪੀ ਗੁਰਮੀਤ ਸਿੰਘ ਬਰਾੜ ਵੱਲੋਂ ਲੋਕਾਂ ਨੂੰ ਨਸ਼ੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਦੇ ਲਈ ਅਤੇ ਨਸ਼ੇ ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ਦੇ ਲਈ ਜਾਗਰੂਕ ਕੀਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਛੱਬੀ ਜੂਨ ਨੂੰ ਵਿਸ਼ਵ ਪੱਧਰ ਤੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਦੇ ਸਬੰਧ ਵਿੱਚ ਪੁਲਿਸ ਵੱਲੋਂ ਪਿੰਡਾਂ ਦੇ ਵਿੱਚ ਅਤੇ ਸ਼ਹਿਰਾਂ ਦੇ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਤਹਿਤ ਪੁਲਿਸ ਵੱਲੋਂ ਪਿੰਡ ਨੰਗਲ ਕਲਾਂ ਵਿਖੇ ਵੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਹੈ ਜਿਸ ਦੇ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਅਪੀਲ ਕੀਤੀ ਗਈ ਹੈ ਤਾਂ ਕਿ ਅਸੀਂ ਨਸ਼ੇ ਦੀ ਬੀਮਾਰੀ ਨੂੰ ਜੜ੍ਹੋਂ ਖਤਮ ਕਰ ਸਕੀਏ।ਇਸ ਸੈਮੀਨਰ ਮੌਕੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਨੰਗਲ ਕਲਾਂ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਦਿਵਸ ਦੇ ਤਹਿਤ ਉਨ੍ਹਾਂ ਦੇ ਪਿੰਡ ਵਿਚ ਸੈਮੀਨਾਰ ਕਰਵਾਇਆ ਗਿਆ ਹੈ ਜਿਸ ਦੇ ਵਿੱਚ ਨੌਜਵਾਨਾਂ ਅਤੇ ਪਿੰਡ ਦੇ ਲੋਕਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਦਲ ਦਲ ਵਿੱਚੋਂ ਨਿਕਲਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਬਣਾਉਣ।
ਇਹ ਵੀ ਪੜ੍ਹੋ:ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਨਵਾਂ ਨਾਂ ਡੈਲਟਾ ਪਲੱਸ ਵੇਰੀਐਂਟ