ਮਾਨਸਾ: ਜ਼ਿਲ੍ਹੇ ਨੂੰ ਪੋਲੀਓ ਮੁਕਤ ਕਰਨ ਲਈ ਮਾਨਸਾ ਸਿਹਤ ਵਿਭਾਗ ਵੱਲੋਂ ਨੈਸ਼ਨਲ ਟੀਕਾਕਰਨ ਦਿਵਸ ਮੌਕੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪੋਲੀਓ ਬੂੰਦਾਂ ਦੇਣ ਦੀ ਸ਼ੁਰੂਆਤ ਕੀਤੀ।
ਮਾਨਸਾ ਦੇ ਐਸਐਮਓ ਡਾ. ਹਰਚੰਦ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਨੂੰ ਪੋਲੀਓ ਮੁਕਤ ਕਰਨ ਲਈ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਕੱਲ੍ਹ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਰਹਿੰਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਨਸਾ ਜ਼ਿਲ੍ਹੇ ਨੂੰ ਪੋਲੀਓ ਮੁਕਤ ਰਹਿਣ ਲਈ ਸਿਹਤ ਵਿਭਾਗ ਦਾ ਸਾਥ ਦਿੱਤਾ ਜਾਵੇ ਅਤੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਚਾਹੇ ਬੱਚਾ ਬੀਮਾਰ ਹੀ ਕਿਉਂ ਨਾ ਹੋਵੇ।