ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (Deputy Commissioners)ਨੂੰ ਆਦੇਸ਼ ਜਾਰੀ ਕੀਤੇ ਹਨ ਕਿ 2 ਅਕਤੂਬਰ ਨੂੰ ਪਿੰਡਾਂ ਵਿੱਚ ਗ੍ਰਾਮ ਸਭਾ ਬਣਾ ਕੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦੇਣ ਦੇ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਲਾਭਪਾਤਰੀ ਗੁਰਦੀਪ ਕੌਰ ਦਾ ਕਹਿਣਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਪਲਾਟ ਦੀ ਮੰਗ ਕਰਦੇ ਸਨ ਕਿਉਂਕਿ ਉਨ੍ਹਾਂ ਕੋਲ ਘਰ ਬਣਾਉਣ ਲਈ ਜਗ੍ਹਾ ਨਹੀਂ ਸੀ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।ਉਨ੍ਹਾਂ ਕਿਹਾ ਹੈ ਕਿ ਘਰ ਵਿਚ ਗਰੀਬੀ ਹੋਣ ਕਰਕੇ ਸਾਡੇ ਵਿਚ ਜਮੀਨ ਲੈ ਕੇ ਘਰ ਬਣਾਉਣ ਦੀ ਹਿੰਮਤ ਨਹੀਂ ਸੀ।
5 ਮਰਲੇ ਦੇ ਮਿਲੇ ਪਲਾਟ
ਲਾਭਪਾਤਰੀ ਕੁਲਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਪਲਾਟ ਪ੍ਰਾਪਤੀ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਵੋਟਾਂ ਲੈ ਕੇ ਉਸ ਤੋਂ ਬਾਅਦ ਉਨ੍ਹਾਂ ਦੀ ਸਾਰ ਤੱਕ ਨਹੀਂ ਲੈਂਦੀ ਸੀ। ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਉਨ੍ਹਾਂ ਨੂੰ ਸਨਅਤ ਕਾਰਡ ਵੰਡੇ ਹਨ।ਉਨ੍ਹਾਂ ਵਿਚ ਗਰੀਬੀ ਹੋਣ ਕਰਕੇ ਘਰ ਨਹੀਂ ਬਣ ਰਿਹਾ ਸੀ।ਉਨ੍ਹਾਂ ਕਿਹਾ ਹੈ ਕਿ ਹੁਣ ਘਰ ਬਣਾਉਣ ਲਈ 5 ਮਰਲੇ ਦਾ ਪਲਾਟ ਮਿਲਿਆ ਹੈ।
ਮੁੱਖ ਮੰਤਰੀ ਚੰਨੀ ਦਾ ਕੀਤਾ ਵਿਸ਼ੇਸ਼ ਧੰਨਵਾਦ
ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਕਾਮਰੇਡ ਭਗਵੰਤ ਸਮਾਓ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ਪਲਾਟ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਜਿਸ ਦੇ ਤਹਿਤ ਉਨ੍ਹਾਂ ਵੱਲੋਂ ਪਿਛਲੀ ਅਕਾਲੀ ਸਰਕਾਰ ਸਮੇਂ ਪਲਾਟ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਜੇਲ੍ਹ ਵੀ ਜਾਣਾ ਪਿਆ ਪਰ ਉਨ੍ਹਾਂ ਨੂੰ ਪਲਾਟ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪਲਾਟ ਪ੍ਰਾਪਤੀ ਦੇ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜ਼ਰੂਰਤਮੰਦ ਪਰਿਵਾਰਾਂ ਨੂੰ ਗ੍ਰਾਮ ਸਭਾਵਾਂ ਬੁਲਾ ਕੇ ਪਲਾਟ ਦੇਣ ਦੇ ਲਈ ਫਾਰਮ ਭਰ ਕੇ ਜਲਦ ਹੀ ਪਲਾਟ ਦਿੱਤੇ ਜਾਣ ਅਤੇ ਸਰਦੂਲਗੜ੍ਹ ਦੇ ਵਿੱਚ ਪਲਾਟ ਗ਼ਰੀਬ ਪਰਿਵਾਰਾਂ ਨੂੰ ਦਿੱਤੇ ਵੀ ਗਏ ਹਨ।ਜਿਸਦੇ ਤਹਿ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਿਸ਼ੇਸ਼ ਧੰਨਵਾਦ ਕੀਤਾ।
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਦਿੱਤੇ ਜਾਣਗੇ ਪਲਾਟ
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਮਜ਼ਦੂਰ ਲੰਬੇ ਸਮੇਂ ਤੋਂ ਪਲਾਟ ਪ੍ਰਾਪਤੀ ਦੀ ਮੰਗ ਕਰ ਰਹੇ ਸਨ। ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਮਜ਼ਦੂਰਾਂ ਨੂੰ ਪਲਾਟ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਉਲਕ ਵਿਚ ਬਿਆਸੀ ਪਰਿਵਾਰਾਂ ਨੂੰ ਸਨਅਤ ਕਾਰਡ ਵੰਡ ਦਿੱਤੇ ਗਏ ਹਨ।ਜਿਸ ਦੇ ਤਹਿਤ ਉਨ੍ਹਾਂ ਨੂੰ ਪੰਜ ਮਰਲੇ ਦੇ ਪਲਾਟਾਂ ਦੀ ਮਾਲਕੀ ਸੌਂਪ ਦਿੱਤੀ ਗਈ ਹੈ। ਉਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਅਕਤੂਬਰ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ 2 ਅਕਤੂਬਰ ਨੂੰ ਜ਼ਰੂਰਤਮੰਦ ਪਰਿਵਾਰਾਂ ਨੂੰ ਪਲਾਟ ਦੇਣ ਦੇ ਲਈ ਫਾਰਮ ਭਰ ਕੇ ਜਲਦ ਹੀ ਪਲਾਟ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜੋ:'ਨਵਜੋਤ ਸਿੱਧੂ ਕਹਿਣ ਤਾਂ ਮੈਂ ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨੀ ਛੱਡਣ ਲਈ ਤਿਆਰ'