ਮਾਨਸਾ: ਜ਼ਿਲ੍ਹੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ (Political parties) ਦੇ ਲੱਗੇ ਪੋਸਟਰਾਂ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਵਰਕਰਾਂ ਵੱਲੋਂ ਕਾਲਖ ਪੋਤ ਦਿੱਤੀ ਗਈ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ (Political parties) ਵੱਲੋਂ ਕਿਸਾਨਾਂ (Farmers) ਦੀ ਗੱਲ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਿਸਾਨਾਂ ਦਾ ਇਨ੍ਹਾਂ ਪਾਰਟੀਆਂ ਨੇ ਕੋਈ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨਰਮੇ ਦੀ ਫਸਲ (Cotton crop) ਦੀ ਖਰਾਬੀ ਦਾ ਮੁਆਵਜ਼ਾ ਲੈਣ ਲਈ ਮਿੰਨੀ ਸਕੱਤਰੇਤ (Mini Secretariat) ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਕਿਸੇ ਵੀ ਪਾਰਟੀ (Any party) ਨੇ ਜਾ ਕੇ ਕਿਸਾਨਾਂ ਦੀ ਸਾਰ ਨਹੀਂ ਲਈ, ਜਿਸ ਤਹਿਤ ਉਨ੍ਹਾਂ ਦੀ ਜਥੇਬੰਦੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਸਿਆਸੀ ਪਾਰਟੀਆਂ (Political parties) ਨੂੰ ਪਿੰਡਾਂ ਵਿਚ ਨਾ ਵੜਨ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਪੋਸਟਰਾਂ 'ਤੇ ਕਾਲਖ ਪੋਥੀ ਜਾਵੇ।
ਸਿਆਸੀ ਆਗੂਆਂ ਦਾ ਕਿਸਾਨਾਂ ਵਲੋਂ ਕੀਤਾ ਗਿਆ ਵਿਰੋਧ
ਕਿਸਾਨ ਟੋਨੀ ਸਿੰਘ ਅਤੇ ਬਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਨਰਮਾ ਖਰਾਬੇ ਦੇ ਮੁਆਵਜ਼ੇ ਲਈ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਬਠਿੰਡਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਬੈਠੇ ਹਨ ਪਰ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੀ ਹਮਾਇਤ ਨਹੀਂ ਕੀਤੀ ਗਈ, ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਨਾ ਦਿੱਤਾ ਜਾਵੇ ਅਤੇ ਇਨ੍ਹਾਂ ਵੱਲੋਂ ਲਗਾਏ ਗਏ ਪੋਸਟਰਾਂ (Poster) ਤੇ ਕਾਲਖ ਪੋਥੀ ਜਾਵੇ ਤਾਂ ਕਿ ਇਨ੍ਹਾਂ ਦੇ ਚਿਹਰੇ ਕਾਲੇ ਕੀਤੇ ਜਾ ਸਕਣ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਅਤੇ ਰੋਡ ਉਪਰ ਲੱਗੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਮੂੰਹ 'ਤੇ ਕਾਲਖ ਪੋਥੀ ਗਈ। ਉਨ੍ਹਾਂ ਕਿਹਾ ਕਿ ਹੁਣ ਇਹ ਸਿਆਸੀ ਨੇਤਾ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਨਾ ਵੜਣ ਕਿਉਂਕਿ ਕਿਸਾਨ ਹੁਣ ਇਨ੍ਹਾਂ ਨੂੰ ਸੌਖੇ ਤਰੀਕੇ ਨਾਲ ਪਿੰਡਾਂ ਵਿੱਚ ਨਹੀਂ ਆਉਣ ਦੇਣਗੇ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਮੁੜ ਘੇਰੇ ਮੁੱਖ ਮੰਤਰੀ ਕੇਜਰੀਵਾਲ, ਟਵੀਟ ਕਰ ਯਾਦ...