ਮਾਨਸਾ: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦੀ ਲਾਸ਼ ਦੇ ਐਕਸਰੇ ਕੀਤੇ ਗਏ ਹਨ। ਐਕਸਰੇ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਮੋਰਚਰੀ ਵਿੱਚ ਰੱਖਿਆ ਗਿਆ ਜਿਸ ਤੋਂ ਬਾਅਦ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਦਾ ਇੱਕ ਖਾਸ ਪੈਨਲ ਤਿਆਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ 5 ਡਾਕਟਰਾਂ ਦੀ ਟੀਮ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਹੈ। ਇਸ ਟੀਮ ਵਿੱਚ 2 ਫੋਰੈਂਸਿਕ ਡਾਕਟਰ ਅਤੇ 3 ਹੋਰ ਡਾਕਟਰ ਹਨ।
ਭਲਕੇ ਹੋਵੇਗਾ ਸਸਕਾਰ: ਜਾਣਕਾਰੀ ਅਨੁਸਾਰ ਲਾਸ਼ ਦੇ ਪੋਸਟਮਾਰਟਮ ਦੀ ਵੀਡੀਓ ਗ੍ਰਾਫੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਪਰਿਵਾਰ ਦੀ ਸਹਿਮਤੀ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸੀਐਮ ਵੱਲੋਂ ਪਰਿਵਾਰ ਦੀ ਮੰਗ ਮੰਨੇ ਜਾਣ ਬਾਅਦ ਪਰਿਵਾਰ ਪੋਸਟਮਾਰਟਮ ਲਈ ਮੰਨਿਆ ਹੈ। ਮੂਸੇਵਾਲਾ ਦੇ ਕਤਲ ਕਾਂਡ ਦੀ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇਗੀ। ਮੂਸੇਵਾਲਾ ਦਾ ਸਸਕਾਰ ਭਲਕੇ ਕੀਤਾ ਜਾਵੇਗਾ ਉਸ ਸਮੇਂ ਤੱਕ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਪੋਸਟਮਾਰਟਮ 'ਚ ਵੱਡੇ ਖੁਲਾਸੇ: ਜਾਣਕਾਰੀ ਅਨੁਸਾਰ ਮੂਸੇਵਾਲਾ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਉਸਦੇ ਸਰੀਰ ਉੱਤੇ ਕਰੀਬ ਦੋ ਦਰਜਨ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਜ਼ਿਆਦਾ ਖੂਨ ਵਹਿਣ ਕਾਰਨ ਮੂਸੇਵਾਲਾ ਦੀ ਮੌਤ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਕਤਲ ਕਾਂਡ ਵਿੱਚ ਮੂਸੇਵਾਲਾ ਦੇ ਸਰੀਰ ਦੇ ਅੰਦਰੂਨੀ ਅੰਗਾਂ ’ਤੇ ਗੰਭੀਰ ਜ਼ਖ਼ਮ ਹੋਏ ਸਨ ਜਿੰਨ੍ਹਾਂ ਨੂੰ ਮੂਸੇਵਾਲਾ ਸਹਾਰ ਨਹੀਂ ਸਕਿਆ ਅਤੇ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ। ਇਸ ਦੇ ਨਾਲ ਹੀ ਇਸ ਕਤਲੇਆਮ ਵਿੱਚ ਮੂਸੇਵਾਲਾ ਦੇ ਅੰਦਰੂਨੀ ਅੰਗਾਂ ਵਿੱਚ ਵੀ ਸੱਟਾਂ ਲੱਗੀਆਂ ਹਨ। ਇਸ ਤੋਂ ਇਲਾਵਾ ਸਿਰ ਦੀ ਹੱਡੀ 'ਚੋਂ ਇਕ ਗੋਲੀ ਵੀ ਮਿਲੀ ਹੈ।
ਡਾਕਟਰ ਦਾ ਅਹਿਮ ਬਿਆਨ: ਸਿਵਲ ਸਰਜਨ ਦੇ ਸਹਾਇਕ ਡਾਕਟਰ ਨੇ ਦੱਸਿਆ ਕਿ ਪੋਸਟਮਾਰਮ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਮਾਹਰ ਰਿਪੋਰਟ ਲਿਖ ਕੇ ਪੁਲਿਸ ਦੇ ਅਧੀਨ ਕਰ ਦਿੱਤੀ ਜਾਵੇਗੀ ਅਤੇ ਇਹ ਰਿਪੋਰਟ ਕੱਲ੍ਹ ਤੱਕ ਜਨਤਕ ਹੋ ਜਾਵੇਗੀ। ਪਰ ਜੋ ਜਾਣਕਾਰੀ ਸਾਮਹਣੇ ਆਈ ਹੈ ਉਸ ਵਿੱਚ ਪਤਾ ਲੱਗਿਆ ਹੈ ਕਿ ਮੂਸੇਵਾਲਾ ਦੇ ਸਰੀਰ ਉੱਪਰ ਕਰੀਬ ਦੋ ਦਰਜਨ ਗੋਲੀਆਂ ਦੇ ਨਿਸ਼ਾਨੇ ਮਿਲੇ ਹਨ।
ਦੇਹਰਾਦੂਨ ਤੋਂ 6 ਲੋਕ ਕਾਬੂੂ: ਓਧਰ ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਸਾਰੇ ਸ਼ੱਕੀਆਂ ਦੀ ਪਹਿਚਾਣ ਲਗਭਗ ਹੋ ਚੁੱਕੀ ਹੈ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉੱਤਰਾਖੰਡ ਦੇ ਦੇਹਰਾਦੂਨ ਤੋਂ 6 ਲੋਕਾਂ ਨਾਲ ਉੱਥੋਂ ਦੀ ਸਥਾਨਕ ਪੁਲਿਸ ਦੀ ਮਦਦ ਨਾਲ ਫੜਿਆ ਗਿਆ ਹੈ ਜਿੰਨ੍ਹਾਂ ਨੂੰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਸਿਮਨਰਜੀਤ ਮਾਨ ਦਾ ਅਹਿਮ ਬਿਆਨ: ਮੂਸੇਵਾਲਾ ਦੇ ਕਤਲ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਮੂਸੇਵਾਲਾ ਦੀ ਉਨ੍ਹਾਂ ਨਾਲ ਕੁਝ ਦਿਨ ਪਹਿਲਾਂ ਹੀ ਫੋਨ ਉੱਪਰ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਨੂੰ ਮਿਲਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਅੱਜ ਉਹ ਜਾ ਰਹੇ ਹਨ ਪਰ ਮੂਸੇਵਾਲਾ ਉੱਥੇ ਨਹੀਂ ਹੋਵੇਗਾ। ਇਸ ਮਾਮਲੇ ਨੂੰ ਲੈਕੇ ਉਨ੍ਹਾਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਗਲਤ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਾਪਿਸ ਨਹੀਂ ਲੈਣੀ ਚਾਹੀਦੀ ਸੀ
ਇਸਦੇ ਨਾਲ ਹੀ ਸਿਮਰਨਜੀਤ ਮਾਨ ਵੱਲੋਂ ਮੂਸੇਵਾਲਾ ਦੇ ਕਤਲ ਦੀ ਪੂਰੀ ਜਾਂਚ ਅੰਤਰ ਰਾਸ਼ਟਰੀ ਪੱਧਰ ਉੱਪਰ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਆਈਏ ਜਾਂ ਸੀਬੀਆਈ ਦੀ ਬਜਾਇ ਅੰਤਰਰਾਸ਼ਟਰੀ ਪੱਧਰ ਉੱਪਰ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਯੂਐੱਨ ਦੇ ਰਾਹੀਂ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਗਰਮਾਇਆ VIP ਸੁਰੱਖਿਆ ਦਾ ਮੁੱਦਾ