ਮਾਨਸਾ: ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਸੋਮਵਾਰ ਨੂੰ ਜ਼ਿਲ੍ਹਾ ਸੈਕਟਰੀਏਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ।
ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਵਿਧਾਇਕ ਰਹਿੰਦੇ ਸਮੇਂ ਉਸ ਦੇ ਮਨ ਵਿੱਚ ਕਈ ਵਲਵਲੇ ਰਹਿ ਗਏ, ਜਿਨ੍ਹਾਂ ਨੂੰ ਉਹ ਪੂਰਾ ਨਹੀਂ ਕਰ ਸਕੇ ਅਤੇ ਹੁਣ ਕਾਂਗਰਸ ਪਾਰਟੀ ਵੱਲੋਂ ਉਸ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨੀ ਸੌਂਪੀ ਗਈ, ਜਿਸ ਨੂੰ ਉਹ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗਾ। ਉਥੇ ਹੀ ਉਨ੍ਹਾਂ ਨੇ ਸਮੁੱਚੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਹੁਣ ਉਹ ਮਾਨਸਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈ ਕੇ ਮਾਨਸਾ ਜ਼ਿਲ੍ਹੇ ਦਾ ਪੂਰਨ ਵਿਕਾਸ ਕਰਵਾਉਣਗੇ।
ਇਸ ਮੌਕੇ ਨਵ ਨਿਯੁਕਤ ਚੇਅਰਮੈਨ ਪ੍ਰੇਮ ਮਿੱਤਲ ਨੂੰ ਜੁਆਇਨ ਕਰਵਾਉਣ ਪਹੁੰਚੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਨੂੰ ਜੁਆਇਨ ਵੀ ਕਰਵਾਇਆ ਹੈ ਅਤੇ ਉਹ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਸਰਦੂਲਗੜ੍ਹ ਬੁਢਲਾਡਾ ਅਤੇ ਮਾਨਸਾ ਦਾ ਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਤੋਂ ਜ਼ਿਆਦਾ ਤੋਂ ਜ਼ਿਆਦਾ ਫੰਡ ਲਿਆ ਕੇ ਮਾਨਸਾ ਜ਼ਿਲ੍ਹੇ ਦੇ ਵਿਕਾਸ ਉੱਪਰ ਲਗਾਏ ਜਾਣਗੇ।
ਇਹ ਵੀ ਪੜੋ: ਮਹਾਰਾਸ਼ਟਰ: ਅਜੀਤ ਪਵਾਰ ਸਮੇਤ 36 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ
ਜਿੱਥੇ ਕਾਂਗਰਸ ਪਾਰਟੀ ਨੂੰ ਨਵ ਨਿਯੁਕਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਵੱਲੋਂ ਇਕਜੁੱਟ ਕਰਨ ਦਾ ਦਾਅਵਾ ਕੀਤਾ ਗਿਆ, ਉੱਥੇ ਹੀ ਇਸ ਸਮਾਗਮ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਮਨੋਜ ਬਾਲਾ ਅਤੇ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦਾ ਪਰਿਵਾਰ ਵੀ ਇਸ ਸਮਾਗਮ ਵਿੱਚੋਂ ਗਾਇਬ ਰਹੇ, ਜਿਸ ਨੂੰ ਲੈ ਕੇ ਲੋਕਾਂ ਵਿੱਚ ਖੂਬ ਚਰਚਾ ਦੀ ਰਹੀ।
: