ਮਾਨਸਾ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ (Protests against the Punjab Government) ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੀ ਅਗਵਾਈ ਦੇ ਵਿੱਚ 5 ਰੋਜ਼ਾ ਜ਼ਿਲ੍ਹਾ ਹੈੱਡਕੁਆਰਟਰ (District Headquarters) ‘ਤੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ( Punjab Government) ਵੱਲੋਂ ਜੋ 2017 ਦੀਆਂ ਚੋਣਾਂ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋ ਹਾਲੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਕਰਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਕਿਸਾਨਾਂ (farmers) ਦਾ ਪੂਰਨ ਕਰਜ਼ ਮੁਆਫ਼ ਕਰਨਾ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ, ਪਰ ਹਾਲੇ ਤੱਕ ਨਾ ਤਾਂ ਕਿਸਾਨਾਂ (farmers) ਦਾ ਕਰਜ਼ ਮੁਆਫ਼ ਕੀਤਾ ਗਿਆ ਹੈ ਅਤੇ ਨਾ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਨਾ ਕੋਈ ਨੌਕਰੀ ਦਿੱਤੀ ਗਈ ਹੈ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਪੰਜਾਬ ਭਰ ਦੇ ਵਿੱਚ 5 ਰੋਜ਼ਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਿਸਾਨਾਂ ਦਾ ਸੰਘਰਸ਼ ਕਾਰਨ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਇਸ ਮੌਕੇ ਕਿਸਾਨ ਆਗੂਆਂ (Farmer leaders) ਵੱਲੋਂ ਮਾਨਸਾ ਵਿੱਚ ਅਧਿਆਪਕਾਂ ਦੀ ਕੁੱਟਮਾਰ ਕਰਨ ਵਾਲੇ ਅਫ਼ਸਰ ਨੂੰ ਤੁਰੰਤ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਹੱਕਾਂ ਲਈ ਲੜਨ ਵਾਲੇ ਨੌਜਵਾਨਾਂ ਮੁੰਡੇ-ਕੁੜੀਆਂ ‘ਤੇ ਲਾਠੀਆਂ ਵਰਾਉਣ ਵਾਲੇ ਪੁਲਿਸ ਅਫ਼ਸਰ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ:ਪੰਜਾਬ ’ਚ ਕਿਸਾਨਾਂ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ