ਮਾਨਸਾ: ਸਾਂਝਾ ਮੁਲਾਜ਼ਮ ਫਰੰਟ (Joint Employees Front) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅੱਜ ਫਿਰ ਮਾਨਸਾ ਵਿਖੇ ਸਾਂਝਾ ਮੁਲਾਜ਼ਮ ਫਰੰਟ (Joint Employees Front) ਵੱਲੋਂ ਬਾਲ ਭਵਨ ਵਿਖੇ ਇਕੱਤਰਤਾ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਸ਼ਹਿਰ ਦੇ ਬੱਸ ਸਟੈਂਡ (Bus stand) ‘ਚ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਦੀ ਅਰਥੀ ਸਾੜ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪੈਨਸ਼ਨਰ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਫਰੰਟ (Joint Employees Front) ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਜਿਸ ਦੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕਰਨੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨੀਆਂ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਅੱਜ ਫਿਰ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੁੜ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ (CM Channi) ਦੇ ਨਾਲ ਮੀਟਿੰਗ ਵੀ ਹੋਈ, ਪਰ ਉਸ ਮੀਟਿੰਗ ਦੇ ਵਿੱਚ ਪੈਨਸ਼ਨਰਾਂ ਨੂੰ ਬੈਠਣ ਤੱਕ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਮੁਲਾਜ਼ਮ ਵਰਗ ਅਤੇ ਪੈਨਸ਼ਨਰ ਵਰਗ ਦੇ ਵਿੱਚ ਭਾਰੀ ਰੋਸ ਹੈ। ਜਿਸ ਨੂੰ ਲੈਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਖ਼ਿਲਾਫ਼ ਰੋਸ ਪ੍ਰਦਰਸ਼ਨ ਹੈ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਜਲਦ ਹੀ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਚਰਨਜੀਤ ਸਿੰਘ ਚੰਨੀ (Charanjit Singh Channi) ਪੰਜਾਬ ਦੇ ਮੁੱਖ ਮੰਤਰੀ ਬਣੇ ਸਨ, ਤਾਂ ਉਨ੍ਹਾਂ ਨੇ ਅਪੀਲ ਕੀਤੀ ਸੀ, ਕਿ ਪਹਿਲਾਂ ਧਰਨੇ ਖ਼ਤਮ ਕਰੋ ਅਤੇ ਫਿਰ ਮੇਰੇ ਨਾਲ ਮੀਟਿੰਗ ਕਰੋ ਤਾਂ ਜੋ ਮਸਲੇ ਦਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਅਸੀਂ ਮੁੱਖ ਮੰਤਰੀ ਚੰਨੀ ਦੇ ਕਹਿਣ ‘ਤੇ ਪ੍ਰਦਰਸ਼ਨ ਖ਼ਤਮ ਕੀਤਾ ਸੀ, ਪਰ ਸਾਡੀਆਂ ਮੰਗਾਂ ਨਾ ਮੰਨ੍ਹਾਂ ਕਰਕੇ ਅਸੀਂ ਇਹ ਪ੍ਰਦਰਸ਼ਨ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਉਦੋਂ ਤੱਕ ਪ੍ਰਦਰਸ਼ਨ ਪੰਜਾਬ ਸਰਕਾਰ ਖ਼ਿਲਾਫ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:ਲਖੀਮਪੁਰ ਲਈ ਸਿੱਧੂ ਰਵਾਨਾ, ਵੱਡੀ ਗਿਣਤੀ ’ਚ ਸਮਰਥਕ ਮੌਜੂਦ