ਮਾਨਸਾ: ਕਿਸਾਨਾਂ ਨੂੰ ਕਣਕ ਦੀ ਖਰੀਦ ਤੇਜ਼ ਕਰਨ ਤੇ ਬਾਰਦਾਨੇ ਦੀ ਦਿੱਕਤ ਆ ਰਹੀ ਹੈ। ਇਸ ਦੇ ਚੱਲਦਿਆਂ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਹੈ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ 25 ਅਪ੍ਰੈਲ ਸਵੇਰੇ 7 ਤੋਂ 8 ਵਜੇ ਤੱਕ ਇੱਕ ਘੰਟਾ ਪੰਜਾਬ ਸਰਕਾਰ ਵਿਰੁੱਧ ਕੋਠਿਆਂ ਉਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਹੋਵੇਗਾ, ਉੱਥੇ ਹੀ ਰੋਜ਼ਾਨਾ ਕਮਾ ਕੇ ਖਾਣ ਵਾਲੇ ਮਜ਼ਦੂਰ ਭੁੱਖਾ ਮਰ ਰਿਹਾ ਹੈ ਤੇ ਸਰਕਾਰ ਨੇ ਕੋਈ ਵੀ ਰਾਸ਼ਨ ਦਾ ਪ੍ਰਬੰਧ ਨਹੀਂ ਕੀਤਾ। ਇਸ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।
ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲਾਂ ਦੇ ਡਾਕਟਰ ਡਿਊਟੀਆਂ ਦੇ ਰਹੇ ਹਨ ਪਰ ਪ੍ਰਾਈਵੇਟ ਹਸਪਤਾਲ ਬੰਦ ਹਨ। ਇਸ ਦੇ ਚਲਦਿਆਂ ਮਰੀਜ਼ਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮੰਗਾਂ ਵੱਲ ਜਲਦ ਹੀ ਧਿਆਨ ਦੇਵੇ ਜਿਸ ਲਈ ਮੀਡੀਆ ਰਾਹੀਂ ਸਰਕਾਰ ਦਾ ਇਨ੍ਹਾਂ ਮੰਗਾਂ ਵੱਲ ਧਿਆਨ ਦਿਵਾਉਣ ਲਈ 25 ਅਪ੍ਰੈਲ ਨੂੰ ਸਵੇਰੇ ਕੋਠਿਆਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨਾਂ ਸਿਰ ਕਰਜ਼ੇ ਦੀ ਪੰਡ 'ਭਾਰੀ' ਕਰੇਗਾ ਕੋਰੋਨਾ !