ਮਾਨਸਾ : ਦੇਸ਼ ਭਰ ਵਿੱਚ ਜਿੱਥੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਚੱਲ ਰਹੇ ਹਨ। ਉੱਥੇ ਹੀ ਮਾਨਸਾ ਵਿੱਚ ਵੀ 20 ਦਿਨਾਂ ਤੋਂ ਇਸ ਕਾਨੂੰਨ ਵਿਰੁੱਧ ਸੰਵਿਧਾਨ ਬਚਾਓ ਮੰਚ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਮੋਰਚੇ ਵੱਲੋਂ ਅੱਜ ਦਿੱਲੀ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ ਪਰ ਡੀਸੀ ਮਾਨਸਾ ਨੇ ਮੋਰਚੇ ਦੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਨਹੀਂ ਕੀਤਾ । ਜਿਸ ਤੋਂ ਬਾਅਦ ਮੋਰਚੇ ਦੇ ਆਗੂਆਂ ਅੰਦਰ ਰੋਸ ਪਾਇਆ ਜਾ ਰਿਹਾ। ਇਸ ਬਾਰੇ ਆਗੂਆਂ ਨੇ ਕਿਹਾ ਕਿ ਕੱਲ ਡੀਸੀ ਮਾਨਸਾ ਵਿਰੁੱਧ ਵੀ ਮੋਰਚਾ ਖੋਲ੍ਹਿਆ ਜਾਵੇਗਾ।
ਇਸ ਮੌਕੇ ਆਗੂਆਂ ਨੇ ਕਿਹਾ ਜਦੋਂ ਤੱਕ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਨਹੀਂ ਕਰਦੀ ਉਨ੍ਹਾਂ ਸਮਾਂ ਇਹ ਮੋਰਚਾ ਚੱਲਦਾ ਰਹੇਗਾ। ਇਸ ਮੌਕੇ ਆਗੂਆਂ ਨੇ ਦਿੱਲੀ ਹਿੰਸਾ ਦੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਔਰਤਾਂ ਦੇ ਉੱਦਮ ਨੇ ਚਮਕਾਇਆ "ਪਿੰਡ ਭੋਤਨਾ"
ਮੋਰਚੇ ਦੇ ਆਗੂਆਂ ਵੱਲੋਂ ਜੇਐੱਨਯੂ ਦੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਅਤੇ ਹੋਰਾਂ ਵਿਰੁੱਧ ਰਾਜ ਧ੍ਰੋਹ ਦਾ ਮੁੱਕਦਮਾ ਚਲਾਉਣ ਦੀ ਦਿੱਤੀ ਗਈ ਮਨਜ਼ੂਰੀ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖੀ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਚਹਿਰਾ ਨੰਗਾ ਹੋ ਗਿਆ ਹੈ।