ਮਾਨਸਾ: ਪਿੰਡ ਮਲਕਪੁਰ ਖਿਆਲਾ ਵਿਖੇ ਹਡਾ ਰੋੜੀ ਬਣਾਉਣ 'ਤੇ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਾ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਟਿਕ ਟੌਕ ਅਤੇ ਹੈਲੋ ਨੂੰ ਸਰਕਾਰ ਕਰ ਸਕਦੀ ਹੈ ਬੈਨ
ਇਸ ਮੌਕੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਹੱਡਾ ਰੋੜੀ ਦੀ ਗੰਦੀ ਬਦਬੂ ਪਿੰਡ ਵੱਲ ਜਾਂਦੀ ਹੈ ਤੇ ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨ ਪੈਂਦਾ ਹੈ। ਇਸ ਕਰਕੇ ਪਿਛਲੇ ਦਿਨਾਂ ਤੋਂ ਲਗਾਤਾਰ ਧਰਨਾ ਲਾਇਆ ਜਾ ਰਿਹਾ ਹੈ, ਜੇ ਪਿੰਡ 'ਚੋਂ ਹਡਾ ਰੋੜੀ ਨਾ ਹਟਾਈ ਗਈ ਤਾਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਮੋਰਚਾ ਲਾਇਆ ਜਾਵੇਗਾ ਤੇ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।