ETV Bharat / state

ਪੰਜਾਬ ਦੇ ਮੁਲਾਜ਼ਮਾਂ ਦਾ ਡੀਸੀ ਦਫਤਰ ਨੂੰ ਘੇਰਾ - ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜੀ

ਮਾਨਸਾ ਦੇ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਦੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਮੰਗ ਪੱਤਰ ਦੇਣ ਨੂੰ ਲੈਕੇ ਡੀਸੀ ਦਫਤਰ ਨੂੰ ਘੇਰਾ ਪਾ ਕੇ ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ।

ਪੰਜਾਬ ਦੇ ਮੁਲਾਜ਼ਮਾਂ ਦਾ ਡੀਸੀ ਦਫਤਰ ਨੂੰ ਘੇਰਾ

author img

By

Published : Aug 14, 2021, 7:08 PM IST

ਮਾਨਸਾ: ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ ਵੱਲੋਂ ਮਾਨਸਾ ਵਿਖੇ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਅਧਿਕਾਰੀ ਉਨ੍ਹਾਂ ਦਾ ਮੰਗ ਪੱਤਰ ਲੈਣ ਦੇ ਲਈ ਖੁਦ ਇਥੇ ਚਲ ਕੇ ਨਹੀਂ ਆਉਂਦੇ ਉਦੋਂ ਤੱਕ ਪ੍ਰਦਰਸ਼ਨ ਖਤਮ ਨਹੀਂ ਕੀਤਾ ਜਾਵੇਗਾ।

ਪੰਜਾਬ ਦੇ ਮੁਲਾਜ਼ਮਾਂ ਦਾ ਡੀਸੀ ਦਫਤਰ ਨੂੰ ਘੇਰਾ

ਪੰਜਾਬ ਯੂ ਟੀ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਲਾਲ ਸਿੰਘ ਅਤੇ ਮੁਲਾਜ਼ਮ ਆਗੂ ਪਰਮਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਮੰਗ ਪੱਤਰ ਦੇਣਾ ਸੀ ਪਰ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਦੇ ਲਈ ਨਹੀਂ ਆਇਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਮਜਬੂਰਨ ਡੀ ਸੀ ਮਾਨਸਾ ਦਾ ਦਫ਼ਤਰ ਘੇਰਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰੋ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੋ ਅਤੇ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਾਰ ਦੀ ਚੈਕਿੰਗ ਕਰ ਰਹੇ ਮੁਲਾਜ਼ਮ ਨੂੰ ਕਾਰ ਸਵਾਰ ਨੇ ਦਰੜਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.