ਮਾਨਸਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਜਿੱਥੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ, ਉਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਆਗੂ ਸੂਰਜ ਛਾਬੜਾ ਦੀ ਰਿਹਾਇਸ਼ ਦਾ ਘਿਰਾਓ ਕਰ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਇਹ ਧਰਨਾ ਰੋਜਾਨਾ 3 ਘੰਟੇ ਚਲੇਗਾ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਪਾਸ ਕੀਤੇ ਹਨ। ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਤੇ ਹੁਣ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਪ੍ਰਾਈਵੇਟ ਥਰਮਲਾਂ ਦਾ ਘਿਰਾਓ ਛੱਡ ਕੇ ਹੁਣ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਦੂਜੇ ਪਾਸੇ ਭਾਜਪਾ ਦੇ ਸੀਨੀਅਰ ਸਟੇਟ ਮੈਂਬਰ ਸੂਰਜ ਕੁਮਾਰ ਛਾਬੜਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਬਹੁਤ ਵਧੀਆਂ ਉਪਰਾਲੇ ਕਰ ਰਹੀ ਹੈ। ਪਰ ਕਾਂਗਰਸ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ। ਅਸੀ ਸਾਡੇ ਕਿਸਾਨ ਵੀਰਾਂ ਦਾ ਜੋ ਵੀ ਰੋਸ ਹੈ, ਗੁੱਸਾ ਹੈ ਕੇਂਦਰ ਸਰਕਾਰ ਤੱਕ ਇਨ੍ਹਾਂ ਦੀਆਂ ਸਾਰੀਆਂ ਗੱਲਾਂ ਉੱਪਰ ਤੱਕ ਪਹੁੰਚਾ ਕੇ ਜੋ ਵੀ ਇਨ੍ਹੀਂ ਦੀਆਂ ਮੰਗਾ ਹਨ ਉਹ ਉਪਰ ਭੇਜ ਦਿੱਤੀਆਂ ਜਾਣਗੀਆਂ।