ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਵੀ ਵੱਖ-ਵੱਖ ਥਾਵਾਂ ਤੇ ਕੇਂਦਰ ਸਰਕਾਰ ਦੇ ਖਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਕਿਸਾਨਾਂ ਵੱਲੋਂ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਲਗਾਤਾਰ ਜ਼ਾਰੀ ਹੈ।
26 ਜਨਵਰੀ ਲਾਲ ਕਿਲੇ ਉੱਤੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਘਟਨਾ ਉੱਤੇ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਜਿੱਥੇ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠ ਬਾਰਡਰ ਉੱਪਰ ਡਟੀਆਂ ਹੋਈਆਂ। ਆਗੂਆਂ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਉਹ ਆਪਣੀ ਕੋਝੀਆਂ ਚਾਲਾਂ ਤੋਂ ਬਾਜ਼ ਆ ਜਾਵੇ ਅਤੇ ਖੇਤੀ ਕਾਨੂੰਨ ਛੇਤੀ ਤੋਂ ਛੇਤੀ ਰੱਦ ਕਰੇ। ਕੇਂਦਰ ਸਰਕਾਰ ਜਦੋਂ ਤਕ ਪਾਸ ਕੀਤੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਸਾਡਾ ਧਰਨਾ ਲਗਾਤਾਰ ਜਾਰੀ ਰਹੇਗਾ।