ਮਾਨਸਾ:ਐਨਐਚਐਮ (NHM) ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਦਿਨ ਕਲਮਛੋੜ ਹੜਤਾਲ ਕਰ ਪੰਜਾਬ ਸਰਕਾਰ (Government of Punjab)ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਹਰਿਆਣਾ (Haryana) ਪੈਟਰਨ ਉਤੇ ਰੈਗੂਲਰ ਕੀਤਾ ਜਾਵੇ।
ਮੁਲਾਜ਼ਮ ਯੂਨੀਅਨ ਦੇ ਆਗੂ ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਉਹ ਪਿਛਲੇ ਪੰਦਰਾਂ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਦੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਹਰਿਆਣਾ ਪੈਟਰਨ ਲਾਗੂ ਕਰਨਾ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਕਰਕੇ ਐਨਐਚਐਮ ਮੁਲਾਜ਼ਮ ਡਿਲੀਵਰੀ ਟੀਕਾਕਰਨ ਅਤੇ ਆਨਲਾਈਨ ਰਿਪੋਰਟਾਂ ਭੇਜਣ ਦਾ ਕੰਮ ਬੰਦ ਕੀਤਾ ਹੋਇਆ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਇਨ੍ਹਾਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਕਰਮਵੀਰ ਕੌਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਸਰਕਾਰ ਨੂੰ ਐਨਐਚਐਮ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪ੍ਰਦਰਸ਼ਨਕਾਰੀ ਦਿਲਰਾਜ ਕੌਰ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਕਈ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ।ਉਨ੍ਹਾਂ ਕਿਹਾ ਹੈ ਕਿ ਬਾਦਲ ਸਰਕਾਰ ਅਤੇ ਕੈਪਟਨ ਸਰਕਾਰ ਮੌਕੇ ਵੀ ਸਾਡੇ ਲਾਠੀਚਾਰਜ ਹੁੰਦਾ ਰਿਹਾ ਹੈ।ਉਨ੍ਹਾਂ ਕਿਹਾ ਹੈ ਜੇਕਰ ਸਾਨੂੰ ਹਰਿਆਣਾ ਪੈਟਰਨ ਉਤੇ ਰੈਗੂਲਰ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ:ਸ਼ੈੱਲਰ ਮਾਲਕ ਤੇ ਝੋਨੇ ਦੀ ਖ਼ਰੀਦਦਾਰੀ ਨਾ ਕਰਨ ਦੇ ਲਾਏ ਇਲਜ਼ਾਮ