ਦੱਸ ਦਈਏ, ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 42 ਸ਼ਹੀਦ ਜਵਾਨਾਂ 'ਚ ਦੀਨਾਨਗਰ ਦਾ ਮਨਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਜੋ ਕੇ ਅਜੇ ਕੁਵਾਰਾ ਸੀ। ਇਸ ਸਬੰਧੀ ਮਨਿੰਦਰ ਦੇ ਪਿਤਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 12 ਵਜੇ ਕਿਸੇ ਅਧਿਕਾਰੀ ਦਾ ਫ਼ੋਨ ਆਇਆ ਸੀ ਤੇ ਉਸ ਨੇ ਦੱਸਿਆ ਕਿ ਤੁਹਾਡਾ ਪੁੱਤਰ ਸ਼ਹੀਦ ਹੋ ਗਿਆ ਹੈ। ਸਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹੀਦੀ ਤੇ ਮਾਣ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਅੱਤਵਾਦੀ ਵਲੋਂ ਕੀਤੇ ਇਸ ਹਮਲੇ ਦਾ ਮੁੰਹਤੋੜ ਜਵਾਬ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 42 ਜਵਾਨ ਸ਼ਹੀਦ ਹੋ ਗਏ ਸਨ।