ਮਾਨਸਾ :ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਲੰਘੇ ਦਿਨੀਂ ਮਾਨਸਾ ਵਿੱਚ ਪੰਜਾਬ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਸ਼ਹਿਰ ਵਿੱਚ ਪੈਦਲ ਮਾਰਚ ਕਰਕੇ ਮਾਨਸਾ ਦੇ ਬੱਸ ਸਟੈਂਡ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦਾ ਕੀਤੇ ਸੀ ਕਿ ਘਰ-ਘਰ ਨੌਕਰੀ, ਨਸ਼ੇ ਦਾ ਖਾਤਮਾ ਅਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ ਮੁਆਫ਼ ਕੀਤਾ ਜਾਵੇਗਾ। 4 ਸਾਲ ਬੀਤ ਜਾਣ ਤੋਂ ਬਾਅਦ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਕੋਰੋਨਾ ਦੇ ਨਾਂਅ ਉੱਤੇ ਸਕੂਲ ਕਰਵਾਏ ਜਾ ਰਹੇ ਹਨ ਜਿਸ ਕਰਕੇ ਬੱਚਿਆਂ ਦਾ ਭਵਿੱਖ ਧੁੰਦਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਠੇਕੇ ਸ਼ਰੇਆਮ ਖੁੱਲ੍ਹੇ ਹਨ ਉੱਥੇ ਨੌਜਵਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਲਿਆ ਕੇ ਹਰ ਵਰਗ ਨੂੰ ਕੁਚਲਿਆ ਜਾ ਰਿਹਾ ਹੈ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਕੇ ਲੋਕ ਮਾਰੂ ਕਾਨੂੰਨ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ।