ਮਾਨਸਾ: ਪੰਜਾਬ ਵਿਧਾਨ ਸਭਾ ਦੇ ਆਏ ਨਤੀਜਿਆਂ ਵਿੱਚ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਦੇ ਵਿੱਚ ਸਫ਼ਲ ਹੋ ਗਈ ਹੈ। ਜਿੱਥੇ ਪੰਜਾਬ ਦੇ ਵਿੱਚ ਵੱਡੇ ਵੱਡੇ ਦਿੱਗਜ ਨੇਤਾਵਾਂ ਦੀ ਹਾਰ ਹੋਈ ਹੈ, ਉੱਥੇ ਹੀ ਮਾਨਸਾ ਦੀ ਗਰਮ ਸੀਟ ਮੰਨੀ ਜਾਂਦੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੀ ਵੀ ਹਾਰ ਹੋਈ ਹੈ। ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੀਆਂ ਤਿੰਨੋਂ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਬਜ਼ ਹੋਏ ਹਨ।
ਮਾਨਸਾ ਵਿਧਾਨ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਹਰਾ ਕੇ 63000 ਹਜ਼ਾਰ ਤੋਂ ਉਪਰ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ। ਉਥੇ ਉਨ੍ਹਾਂ ਕਿਹਾ ਕਿ ਮਾਨਸਾ ਵਿਧਾਨ ਸਭਾ ਹਲਕੇ ਦਾ ਪਹਿਲ ਦੇ ਆਧਾਰ 'ਤੇ ਵਿਕਾਸ ਕਰਵਾਇਆ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੇ ਜੋ ਪੰਜਾਬ ਵਾਸੀਆਂ ਨਾਲ ਵਾਅਦੇ ਕੀਤੇ ਹਨ, ਉਨ੍ਹਾਂ 'ਤੇ ਆਮ ਆਦਮੀ ਪਾਰਟੀ ਖਰਾ ਉਤਰੇਗੀ।
ਜਿੱਤ ਤੋਂ ਬਆਦ ਉਮੀਦਵਾਰ ਨੇ ਦਿੱਤੀ ਪ੍ਰਤੀਕਿਰਿਆ
ਹਲਕਾ ਸਰਦੂਲਗੜ੍ਹ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਕਾਂਗਰਸ ਦੇ ਉਮੀਦਵਾਰ ਬਿਕਰਮ ਮੋਫਰ ਨੂੰ 41371 ਵੋਟਾਂ ਦੇਣ ਨਾਲ ਹਰਾ ਕੇ ਵੱਡੀ ਲੀਡ ਪ੍ਰਾਪਤ ਕੀਤੀ ਹੈ ਅਤੇ ਗੁਰਪ੍ਰੀਤ ਬਣਾਂਵਾਲੀ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ ਹਨ। ਗੁਰਪ੍ਰੀਤ ਬਣਾਂਵਾਲੀ ਨੇ ਵੀ ਕਿਹਾ ਕਿ ਸਰਦੂਲਗੜ੍ਹ ਹਲਕੇ ਦੇ ਸੱਤਰ ਸਾਲਾਂ ਤੋਂ ਅਧੂਰੇ ਪਏ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਰਿਜ਼ਰਵ ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੂਸਰੀ ਵਾਰ ਜਿੱਤ ਪ੍ਰਾਪਤ ਕਰਨ ਵਿੱਚ ਸਫ਼ਲ ਹੋਏ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਨੂੰ 51691 ਵੋਟਾਂ ਦੇ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਉਥੇ ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਦੇ ਵਿੱਚ ਸਿਹਤ ਸਹੂਲਤਾਂ ਦੇ ਪੱਖੋਂ ਹਰ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ, ਕਿਉਂਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ ਨਿਰੋਲ ਸਰਕਾਰ ਬਣ ਚੁੱਕੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਪੰਜਾਬ ਦੇ ਹਿੱਤਾਂ ਦੀ ਗੱਲ ਕਰਨਗੇ ਅਤੇ ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਚੋਣ ਨਤੀਜੇ: ਦਿੱਗਜਾਂ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ, ਜਾਣੋ! ਪੂਰੀ ਕਹਾਣੀ