ਮਾਨਸਾ: ਪੰਜਾਬ ਵਿੱਚ ਹੋਈਆਂ ਬੇਅਦਬੀਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੀ ਦੇਣ ਹੈ ਕਿਉਂਕਿ ਕੇਜਰੀਵਾਲ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੰਗਲ ਕਲਾਂ ਵਿਖੇ ਸਰਦੂਲਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ।
ਪੰਜਾਬ ਵਿਧਾਨ ਸਭਾ 2022 (Punjab Assembly Elections 2022) ਦੀਆਂ ਚੋਣਾਂ ਦਾ ਜਿੱਥੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਹਲਕਾ ਸਰਦੂਲਗੜ੍ਹ ਤੋਂ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਆਪਣੇ ਪੁੱਤਰ ਦਿਲਰਾਜ ਸਿੰਘ ਭੂੰਦੜ ਦੇ ਹੱਕ ਵਿੱਚ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਹੋਈਆਂ ਬੇਅਦਬੀਆਂ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਹੈ ਕਿਉਂਕਿ ਕੇਜਰੀਵਾਲ ਪੰਜਾਬ ਦੇ ਵਿੱਚ ਬੇਅਦਬੀਆਂ ਕਰਵਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਪੰਜਾਬ ਤੋਂ ਇਲਾਵਾ ਫਿਰ ਦੂਸਰੇ ਰਾਜਾਂ ਦੇ ਵਿੱਚ ਕਿਉਂ ਨਹੀਂ ਹੋਈਆਂ।
ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ’ਤੇ ਚੁਟਕੀ ਲੈਂਦਿਆਂ ਭੂੰਦੜ ਨੇ ਕਿਹਾ ਕਿ ਕਾਂਗਰਸ ਨੇ ਜੋ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੇ ਨਾਲ ਕੀਤਾ ਹੈ ਉਹ ਰਾਜਨੀਤੀ ਚੋਂ ਅਸਤੀਫ਼ਾ ਹੀ ਦੇ ਸਕਦੇ ਹਨ ਅਤੇ ਉਨ੍ਹਾਂ ਕੋਲ ਹੋਰ ਬਚਿਆ ਵੀ ਕੀ ਹੈ।
ਸਰਦੂਲਗੜ੍ਹ ਹਲਕੇ ਵਿੱਚ ਆਪ ਉਮੀਦਵਾਰ ਵੱਲੋਂ ਬਲਵਿੰਦਰ ਭੂੰਦੜ ’ਤੇ ਪਰਚੇ ਦਰਜ ਕਰਵਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਸਿਰਫ਼ ਅਸੂਲਾਂ ਦੀ ਕੀਤੀ ਹੈ ਨਾ ਕੇ ਪਰਚੇ ਦਰਜ ਕਰਵਾਉਣ ਦੀ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਆਪਣੀ ਸਿਆਸਤ ਦੌਰਾਨ ਕਿਸੇ ’ਤੇ ਵੀ ਕੋਈ ਪਰਚਾ ਦਰਜ ਕਰਵਾਇਆ ਹੈ ਜਾਂ ਕਿਸੇ ਨੂੰ ਕੌੜਾ ਬੋਲੇ ਹਨ ਤਾਂ ਉਹ ਰਾਜਨੀਤੀ ਤੋਂ ਅਸਤੀਫ਼ਾ ਦੇ ਦੇਣਗੇ।
ਇਹ ਵੀ ਪੜ੍ਹੋ: ਬੁੱਢਾ ਨਾਲਾ ਫਿਰ ਬਣਿਆ ਸਿਆਸਤ ਦਾ ਕੇਂਦਰ, ਲੋਕਾਂ ਨੇ ਖੜੇ ਕੀਤੇ ਸਵਾਲ ਕਿਹਾ....