ਇਸ ਮੌਕੇ ਕਿਸਾਨਾਂ ਵੱਲੋਂ ਕਰਜ਼ ਮਾਫੀ ਦੇ ਫ਼ਾਰਮ ਭਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਗਏ ਅਤੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਏਡੀਸੀ ਨੂੰ ਦਿੱਤਾ ਗਿਆ। ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਵੀ ਸਰਕਾਰ ਨੂੰ ਤਰੁੰਤ ਹੱਲ ਕਰਨ ਲਈ ਕਿਹਾ।
ਕਿਸਾਨ ਯੂਨੀਅਨ ਵੱਲੋਂ ਧਰਨੇ 'ਚ ਸ਼ਾਮਲ ਹੋਏ ਕਿਸਾਨ ਪਰਿਵਾਰਾਂ ਦੇ ਖੁਦਕੁਸ਼ੀ ਅਤੇ ਕਰਜੇ ਦੇ ਫ਼ਾਰਮ ਇਕੱਤਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ। ਇਸ ਮੌਕੇ ਏਡੀਸੀ ਮਾਨਸਾ ਨੂੰ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਏਡੀਸੀ ਰਾਜੇਸ਼ ਤ੍ਰਿਪਾਠੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਇਸ ਦਾ ਹੱਲ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ।