ਮਾਨਸਾ: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਥਾਰ ਗੱਡੀ ’ਤੇ ਸਵਾਰ ਹੋ ਕੇ ਜਾਂਦੇ ਸਮੇਂ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਥਾਰ ਨੂੰ ਪਰਿਵਾਰ ਮਿਉਜੀਅਮ ’ਚ ਰੱਖਣਾ ਚਾਹੁੰਦਾ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਜਿਸ ਥਾਰ ’ਤੇ ਸਵਾਰ ਹੋ ਕੇ ਜਾ ਰਹੇ ਸੀ, ਉਹ ਥਾਰ ਸਿੱਧੂ ਮੂਸੇਵਾਲਾ ਦੀ ਨਹੀ ਸਗੋ ਮੁਹਾਲੀ ਦੀ ਸੁਖਪਾਲ ਕੋਰ ਦੇ ਨਾਮ ਹੈ ਅਤੇ ਪਤਾ ਚੱਲਿਆ ਪਰਿਵਾਰ ਇਸ ਗੱਡੀ ਨੂੰ ਸੁਪਰਦਗੀ ਉਪਰ ਲੈ ਸਿੱਧੂ ਦੀ ਸਮਾਧ ਉਪਰ ਮਿਊਜ਼ਿਅਮ ਬਣਾਕੇ ਰੱਖਣਾ ਚਾਹੁੰਦਾ ਹੈ।
29 ਮਈ ਨੂੰ ਮੂਸੇਵਾਲਾ ਦਾ ਕਤਲ: ਜ਼ਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿਚ ਸਿੱਧੂ ਮੂਸੇ ਵਾਲਾ ਜਦੋਂ ਆਪਣੀ ਥਾਰ ਗੱਡੀ ਦੇ ਵਿੱਚ ਦੋ ਦੋਸਤਾਂ ਦੇ ਨਾਲ ਜਾ ਰਿਹਾ ਸੀ ਤਾਂ ਉਸਦਾ ਪਿੱਛਾ ਕਰਦੀ ਆ ਰਹੀ ਬਲੈਰੋ ਅਤੇ ਕੋਰੋਲਾ ਗੱਡੀ ਨੇ ਘੇਰ ਕੇ 5:15 ਵਜੇ ਸਿੱਧੂ ਮੂਸੇ ਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।
ਵਿੱਕੀ ਮਿੱਡੂਖੇੜਾ ਦੇ ਕਤਲ ਕਰਕੇ ਦਿੱਤਾ ਵਾਰਦਾਤ ਨੂੰ ਅੰਜਾਮ: ਚਾਰਜਸ਼ੀਟ ਵਿੱਚ ਦੱਸਿਆ ਗਿਆ ਕਿ ਦੋਸ਼ੀ ਗੋਲਡੀ ਬਰਾੜ ਨੇ ਸਾਰੇ ਦੋਸ਼ੀਆਂ ਨਾਲ ਮਿਲ ਕੇ ਮੂਸੇਵਾਲਾ ਦਾ ਕਤਲ ਕਰਵਾਇਆ। ਜਿਸਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਅਤੇ ਵਿੱਕੀ ਮਿੱਡੂਖੇੜਾ ਦਾ ਕਤਲ ਹੋਣ ਦਾ ਬਦਲਾ ਲੈਣ ਕਰਕੇ ਮੂਸੇਵਾਲਾ ਦਾ ਕਤਲ ਕੀਤਾ ਗਿਆ ਅਤੇ ਮੂਸੇਵਾਲਾ ਨਾਲ ਮੌਜੂਦ ਉਸਦੇ ਸਾਥੀਆਂ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਵੀ ਗੋਲੀਆ ਮਾਰ ਕੇ ਜ਼ਖਮੀ ਕਰ ਦਿੱਤਾ।
ਇਹ ਵੀ ਪੜੋ: ਕਾਂਗਰਸੀ ਸਰਪੰਚ ਜਗਸੀਰ ਸਿੰਘ ਦੀ ਸਰਪੰਚੀ ਹੋਈ ਰੱਦ