ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਦੇ ਜ਼ਰੀਏ ਧਮਕੀ ਦੇਣ ਵਾਲੇ ਰਾਜਸਥਾਨ ਦੇ 21 ਸਾਲਾ ਪਾਕੜ ਰਾਮ ਨੂੰ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਇਥੇ ਅਦਾਲਤ ਵੱਲੋਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ਤੇ ਮੁੜ 15 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬਿਸ਼ਨੌਈ ਦਾ ਵੀ ਲਿਆ ਨਾਂ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਇਸ ਇੰਸਟਾਗਰਾਮ ਅਤੇ ਈ-ਮੇਲ ਦੇ ਜਰੀਏ ਜਾਨੋ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆ ਹਨ ਪਿਛਲੇ ਦਿਨੀਂ ਵੀ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਜਿਸ ਵਿੱਚ ਲਿਖਿਆ ਗਿਆ ਸੀ ਕੇ ਲਾਰੈਂਸ ਬਿਸ਼ਨੋਈ ਦਾ ਨਾਮ ਲੈਣਾ ਬੰਦ ਕਰ ਦਿਓ ਨਹੀਂ ਤਾਂ ਤੁਹਾਨੂੰ ਜਾਨ ਤੋਂ ਮਾਰ ਦਿਤਾ ਜਾਵੇਗਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵੱਲੋਂ ਮਾਨਸਾ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਹੁਣ ਪੁਲੀਸ ਵੱਲੋਂ ਰਾਜਸਥਾਨ ਵਾਸੀ ਪਾਕੜ ਰਾਮ (21) ਨੂੰ ਗ੍ਰਿਫਤਾਰ ਕਰਕੇ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੀ ਸ਼ਿਮਲਾ ਮਿਰਚ ਅਤੇ ਖ਼ਰਬੂਜ਼ਾ ਵਿਕ ਰਿਹਾ ਕੌਡੀਆਂ ਦੇ ਭਾਅ, ਕਿਸਾਨਾਂ ਨੇ ਐੱਮਐੱਸਪੀ ਤੈਅ ਕਰਨ ਦੀ ਕੀਤੀ ਮੰਗ
15 ਅਪਰੈਲ ਨੂੰ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ : ਅਦਾਲਤ ਵੱਲੋਂ ਉਕਤ ਵਿਅਕਤੀ ਦਾ ਪੁਲੀਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਇਸ ਨੂੰ ਮੁੜ 15 ਅਪ੍ਰੈਲ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ ਰਾਜਸਥਾਨ ਤੋਂ ਹੀ ਮਿਲੀ ਸੀ ਜਿਸ ਤੋਂ ਬਾਅਦ ਮਾਨਸਾ ਪੁਲੀਸ ਵੱਲੋਂ ਇਕ ਨਾਬਾਲਗ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ।