ਮਾਨਸਾ: ਧੁੰਦ ਅਤੇ ਅਵਾਰਾ ਪਸ਼ੂ ਆਏ ਦਿਨ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਵੱਲੋਂ ਸਥਾਨਕ ਲੋਕਾਂ ਦੀ ਮੱਦਦ ਦੇ ਨਾਲ ਸ਼ਹਿਰ ਦੇ ਵੱਖ ਵੱਖ ਚੌਂਕਾਂ ਅਤੇ ਚੌਰਾਹਿਆਂ ਵਿੱਚ ਘੁੰਮ ਰਹੇ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਫੜ ਕੇ ਗਲਾਂ ਵਿੱਚ ਰਿਫਲੈਕਟਰ ਪਾਏ ਜਾ ਰਹੇ ਹਨ, ਤਾਂ ਕਿ ਰਾਤ ਸਮੇਂ ਅਤੇ ਧੁੰਦ ਦੇ ਕਾਰਨ ਹੋ ਰਹੇ ਹਾਦਸਿਆਂ 'ਤੇ ਰੋਕ ਲੱਗੇਗੀ।
ਸਮਾਜ ਸੇਵੀ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਰਾਤ ਸਮੇਂ ਸੜਕਾਂ ਉੱਪਰ ਅਵਾਰਾ ਪਸ਼ੂ ਆਮ ਹੀ ਘੁੰਮਦੇ ਰਹਿੰਦੇ ਹਨ ਅਤੇ ਧੁੰਦ ਕਾਰਨ ਵੀ ਇਹ ਅਵਾਰਾ ਪਸ਼ੂ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਵਿੱਚ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਪਾਉਣ ਦੀ, ਜੋ ਮੁਹਿੰਮ ਚਲਾਈ ਗਈ ਹੈ, ਬਹੁਤ ਹੀ ਪ੍ਰਸ਼ੰਸਾਯੋਗ ਕੰਮ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਫੜ ਕੇ ਕਿਸੇ ਗਊਸ਼ਾਲਾ ਵਿੱਚ ਭੇਜ ਦੇਣਾ ਚਾਹੀਦਾ ਹੈ, ਤਾਂ ਕਿ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਪੁਲਿਸ ਵੱਲੋਂ ਚਲਾਈ ਗਈ ਹੈ। ਕੀਮਤੀ ਜਾਨਾਂ ਬਚਾਉਣ ਲਈ ਪੁਲਿਸ ਵੱਲੋਂ ਜੋ ਪਹਿਲ ਕੀਤੀ ਗਈ ਹੈ ਅਤੇ ਸ਼ਹਿਰ ਵਾਸੀਆਂ ਦਾ ਵੀ ਮੁੱਢਲਾ ਫਰਜ਼ ਬਣਦਾ ਹੈ ਕਿ ਪੁਲਿਸ ਦੀ ਮੱਦਦ ਕਰਨ ਅਤੇ ਆਵਾਰਾ ਪਸ਼ੂਆਂ ਕਾਰਨ ਹੋ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।