ETV Bharat / state

ਪੀਣ ਵਾਲੇ ਪਾਣੀ ਲਈ ਤਰਸੇ ਲੋਕ, ਕੀਤਾ ਪ੍ਰਦਰਸ਼ਨ

ਮਾਨਸਾ ਦੇ ਪਿੰਡ ਕਰਮਗੜ ਔਤਾਂਵਾਲੀ ਦੇ ਵਾਸੀਆਂ ਨੇ ਵਾਟਰ ਵਰਕਸ ਦਾ ਪਾਣੀ ਨਾ ਮਿਲਣ ਕਾਰਨ ਸਰਕਾਰ ਦੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਪੀਣ ਵਾਲੇ ਪਾਣੀ ਲਈ ਤਰਸੇ ਲੋਕ
ਪੀਣ ਵਾਲੇ ਪਾਣੀ ਲਈ ਤਰਸੇ ਲੋਕ
author img

By

Published : Jul 2, 2022, 10:41 AM IST

ਮਾਨਸਾ: ਪਿੰਡ ਕਰਮਗੜ ਔਤਾਂਵਾਲੀ (Village Karamgarh Autanwali) ਦੇ ਨਿਵਾਸੀਆਂ ਨੂੰ ਤੱਪਦੀ ਗਰਮੀਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਘਾਟ (Lack of drinking water) ਨਾਲ ਜੂਝਣਾ ਪੈ ਰਿਹਾ ਹੈ। ਵਾਟਰ ਵਰਕਸ ਦਾ ਪਾਣੀ ਨਾ ਮਿਲਣ ਕਾਰਨ ਲੋਕ ਜ਼ਮੀਨ ਹੇਠਲਾ ਪਾਣੀ (Ground water) ਪੀ ਕੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਪਿੰਡ ਜਵਾਹਰਕੇ (Village Jawaharke) ਵਿਖੇ ਵਾਟਰ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦੇ ਗੇਟ ‘ਤੇ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ।

ਧਰਨੇ ਪ੍ਰਦਰਸ਼ਨ ਵਿੱਚ ਪਹੁੰਚੇ ਕਿਸਾਨਾਂ (Farmers) ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਵਾਟਰ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ, ਕਿਉਂਕਿ ਪਿੰਡ ਕਰਮਗੜ ਔਤਾਂਵਾਲੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਅੱਧੇ ਤੋਂ ਵੱਧ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਵਿੱਚ ਜ਼ਮੀਨੀ ਪਾਣੀ ਪੀਣ ਯੋਗ ਨਾ ਹੋਣ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

ਪੀਣ ਵਾਲੇ ਪਾਣੀ ਲਈ ਤਰਸੇ ਲੋਕ

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਈ ਵਾਰ ਵਾਟਰ ਸਪਲਾਈ ਵਿਭਾਗ (Department of Water Supply) ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ, ਪਰ ਉਨ੍ਹਾਂ ਵੱਲੋਂ ਕੋਈ ਵੀ ਹੱਲ ਲਈ ਕੀਤਾ ਗਿਆ, ਜਿਸ ਕਾਰਨ ਅੱਜ ਮਜ਼ਬੂਰ ਹੋ ਕੇ ਅਸੀਂ ਵਾਟਰ ਵਰਕਸ ਵਿਭਾਗ ਦਾ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸੱਮਸਿਆ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।

ਉਧਰ ਵਾਟਰ ਸਪਲਾਈ ਵਿਭਾਗ (Department of Water Supply) ਦੇ ਐਕਸੀਅਨ ਕੇਵਲ ਗਰਗ ਨੇ ਕਿਹਾ ਕਿ ਵਿਭਾਗ ਨੂੰ ਪਿੰਡ ਵਿੱਚੋ ਰੈਵਨਿਓ 6 ਹਜ਼ਾਰ ਦੀ ਬਜਾਏ ਸਿਰਫ 700 ਰੁਪਏ ਇਕੱਠਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਵਨਿਓ ਇਕੱਠਾ ਨਾ ਹੋਣ ਕਾਰਨ ਅਤੇ ਤਨਖਾਹ ਨਾ ਮਿਲਣ ਕਾਰਨ ਪੰਪ ਆਪਰੇਟਰ ਨੇ ਕੰਮ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਫਿਰ ਵੀ ਨਿੱਜੀ ਤੌਰ ‘ਤੇ ਇਸ ਮਾਮਲੇ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦਾ ਜਲਦ ਹੋਵੇਗਾ ਵਿਸਥਾਰ, ਮੰਤਰੀਆਂ ਦੇ ਦੌੜ ’ਚ ਹਨ ਇਹ ਵਿਧਾਇਕ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.