ਮਾਨਸਾ: ਜ਼ਿਲ੍ਹਾ ਹੁਸ਼ਿਆਰਪੁਰ ਦੇ ਰਿਟਾਇਰਡ ਫ਼ੌਜੀ ਗੁਰਪ੍ਰੀਤ ਸਿੰਘ 17 ਫਰਵਰੀ ਤੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਾਈਕਲ ਯਾਤਰਾ ਕਰ ਰਿਹਾ ਹਨ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਦੇਸ਼ ਭਰ 'ਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਬੋਲਬਾਲੇ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਾ ਹੈ, ਕਿਉਂਕਿ ਸਰਕਾਰਾਂ ਟੈਕਸਾਂ ਰਾਹੀਂ ਰੁੱਪਏ ਇਕੱਠੇ ਕਰ ਰਹੀਆਂ ਹਨ।
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅੱਜ ਰੁਜ਼ਗਾਰ ਦੀ ਮੰਗ ਲਈ ਸੜਕਾਂ 'ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ 17 ਫਰਵਰੀ ਤੋਂ ਸਾਈਕਲ ਯਾਤਰਾ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ 'ਚੋਂ ਵੀ ਭ੍ਰਿਸ਼ਟਾਚਾਰ ਦੇ ਖਿਲਾਫ ਧਰਨਾ ਲਗਾਇਆ ਸੀ ਅਤੇ ਹੁਣ ਉਹ ਪੰਜਾਬ ਦੇ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ 'ਚੋਂ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਗੇ ਉਹ ਮਾਝਾ ਦੁਆਬਾ ਦੇ ਹਾਲਾਂਕਿ ਸਰਕਾਰ ਨੂੰ ਚਾਹੀਦਾ ਹੈ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ ਅਤੇ ਨਸ਼ੇ ਦੇ ਬੋਲਬਾਲੇ ਨੂੰ ਘੱਟ ਕੀਤਾ ਜਾਵੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ।
ਉੱਥੇ ਹੀ ਸਾਈਕਲ ਯਾਤਰਾ ਕਰ ਰਹੇ ਗੁਰਪ੍ਰੀਤ ਦਾ ਮਾਨਸਾ ਪਹੁੰਚਣ 'ਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ। ਕਿਸਾਨ ਯੂਨੀਅਨ ਦੇ ਆਗੂ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਗੁਰਪ੍ਰੀਤ ਵੱਲੋਂ ਚਲਾਈ ਗਈ ਮੁਹਿੰਮ ਬਹੁਤ ਹੀ ਵਧੀਆ ਹੈ, ਜਿਸ ਦਾ ਉਹ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਗੁਰਪ੍ਰੀਤ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਮੁੜ ਸਮਾਜ 'ਚੋਂ ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੀ ਸੇਵਾ ਕਰ ਰਿਹੇ ਹਨ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ।