ਮਾਨਸਾ: ਵਿਜੀਲੈਂਸ ਵਿਭਾਗ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਿਨਾਂ ਵਜਾ ਤੰਗ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀ ਕੋਈ ਸੁਰੱਖਿਆ ਨਾ ਹੋਣ ਕਾਰਨ ਅੱਜ ਤੋਂ ਪੰਜਾਬ ਰੈਵਨਿਊ ਆਫ਼ਿਸਰ ਐਸੋਸੀਏਸ਼ਨ ਵੱਲੋ ਕੰਮਕਾਜ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਮਾਨਸਾ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੀ ਕਮੇਟੀ ਨੇ ਪਹਿਲਾ ਵੀ ਆਪਣੀਆਂ ਮੰਗਾਂ ਵਾਰੇ ਮੰਗ ਪੱਤਰ ਦਿੱਤਾ ਸੀ ਪਰ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ:ਦੇਸ਼ 'ਚ ਪਿਛਲੇ 24 ਘੰਟਿਆਂ 'ਚ 3,82,315 ਨਵੇਂ ਮਾਮਲੇ, 3,780 ਮੌਤਾਂ
ਉਨ੍ਹਾਂ ਕਿਹਾ ਕਿ ਜਿਸ ਕਾਰਨ ਅੱਜ ਤੋਂ ਕੰਮਕਾਜ ਬੰਦ ਕਰਕੇ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਕੋਵਿਡ ਨਾਲ ਸਬੰਧਤ ਕੰਮ ਕਾਜ ਜਾਰੀ ਰਹੇਗਾ।