ਮਾਨਸਾ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਇਸ ਪ੍ਰਦਰਸ਼ਨ ਦੇ ਦੌਰਾਨ ਸੈਂਕੜੇ ਹੀ ਕਿਸਾਨ ਰਹਿ ਗਏ ਜਿਨ੍ਹਾਂ ਦੇ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦਾ ਨੌਜਵਾਨ ਕਿਸਾਨ ਜ਼ੈਲਦਾਰ ਜਤਿੰਦਰ ਸਿੰਘ ਵੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਗਿਆ, ਜਿਸ ਦੇ ਪਿੰਡ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਪੱਕੀ ਸੜਕ ਬਣਾਈ ਗਈ ਅਤੇ ਉਦਘਾਟਨ ਕੀਤਾ ਗਿਆ।
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਪਿੰਡ ਫੱਤਾ ਮਾਲੋਕਾ ਦਾ ਨੌਜਵਾਨ ਜ਼ੈਲਦਾਰ ਜਤਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਸੀ, ਜਿਸ ਨੂੰ ਸਮਰਪਿਤ ਪਿੰਡ ਦੇ ਵਿੱਚ ਪੱਕੀ ਸੜਕ ਬਣਾਈ ਗਈ ਹੈ ਅਤੇ ਇਸ ਦਾ ਉਨ੍ਹਾਂ ਵੱਲੋਂ ਉਦਘਾਟਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਫ਼ਗਾਨ ਗੁਰੂਘਰ ’ਚ ਫਸੇ 200 ਸਿੱਖ, ਕੈਪਟਨ ਨੇ ਜਤਾਈ ਚਿੰਤਾ
ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸ ਸੰਘਰਸ਼ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਤਾਂ ਕਿ ਕਿਸਾਨ ਵਾਪਿਸ ਆਪਣੇ ਘਰਾਂ ਨੂੰ ਪਰਤ ਸਕਣ।