ਮਾਨਸਾ: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰੀ ਬਜਟ 2023 ਵਿੱਚ ਕਿਸਾਨਾਂ ਮਜਦੂਰਾਂ ਅਤੇ ਛੋਟੇ ਦੁਕਾਨਦਾਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਬਜਟ 2023 ਵਿੱਚ ਛੋਟੇ ਕਿਸਾਨਾਂ ਮਜਦੂਰਾਂ ਅਤੇ ਦੁਕਾਨਦਾਰਾਂ ਦੇ ਲਈ ਕੁੱਝ ਖਾਸ ਨਹੀਂ ਪੇਸ਼ ਕੀਤਾ।
ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹੀ ਬਜਟ ਪੇਸ਼:- ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਪ੍ਰਮੋਟ ਕਰਨ ਵਿੱਚ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਹੱਕ ਵਿੱਚ ਹੀ ਬਜਟ ਪੇਸ਼ ਕੀਤਾ ਗਿਆ ਹੈ। ਰੁਲਦੂ ਸਿੰਘ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿਖੇ ਕਿਸਾਨਾਂ ਵੱਲੋ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਵੱਡੀ ਤਾਦਾਦ ਵਿੱਚ ਕਿਸਾਨਾਂ ਮਜਦੂਰਾਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਭਾਜਪਾ ਦਾ 2024 ਦੀ ਲੋਕਸਭਾ ਚੋਣਾਂ ਵਿੱਚ ਵਿਰੋਧ:- ਬੰਦੀ ਸਿੰਘਾ ਦੀ ਰਿਹਾਈ ਦੇ ਲਈ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਹ ਆਪਣੀ ਜਥੇਬੰਦੀ ਨੂੰ ਨਾਲ ਲੈ ਕੇ ਚੱਲ ਰਹੇ ਮੋਰਚੇ ਵਿੱਚ ਸ਼ਿਰਕਤ ਕਰਨਗੇ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਭਾਜਪਾ ਦਾ 2024 ਦੀ ਲੋਕਸਭਾ ਚੋਣ ਵਿੱਚ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ। ਕਿਉਂਕਿ ਭਾਜਪਾ ਵੱਲੋਂ ਕਿਸਾਨ ਅਤੇ ਮਜਦੂਰਾਂ ਦੇ ਖਿਲਾਫ਼ ਮਜ਼ਦੂਰ ਕਿਸਾਨ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।
ਇਹ ਵੀ ਪੜੋ:- Nirmala Sitharaman Family : ਮਾਂ ਨਿਰਮਲਾ ਸੀਤਾਰਮਨ ਨੂੰ ਬਜਟ ਪੇਸ਼ ਕਰਦੇ ਦੇਖਦੀ ਰਹੀ ਧੀ, ਰਿਸ਼ਤੇਦਾਰ ਵੀ ਬਣੇ ਗਵਾਹ