ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਸਚਿਨ ਥਾਪਨ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ ਅਤੇ ਅਗਲੀ ਤਰੀਕ 23 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਵੱਲੋਂ ਮੋਹਾਲੀ ਦੀ ਇੱਕ ਲੈਬ ਦੇ ਵਿੱਚ ਸਚਿਨ ਥਾਪਨ ਬਿਸ਼ਨੋਈ ਦੇ ਵਾਇਸ ਸੈਂਪਲ ਵੀ ਲਏ ਗਏ ਹਨ।
ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦਿੱਤੀ ਜਾਣਕਾਰੀ : ਰਿਮਾਂਡ 'ਤੇ ਚੱਲ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਚਿਨ ਥਾਪਨ ਨੂੰ 29 ਸਤੰਬਰ ਨੂੰ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਵੱਲੋਂ ਇਸ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਇਸ ਦਾ ਛੇ ਅਕਤੂਬਰ ਤੋਂ 10 ਅਕਤੂਬਰ ਤੱਕ ਦਾ ਪੁਲਿਸ ਰਿਮਾਂਡ ਸੀ। ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਵੱਲੋਂ ਸਚਿਨ ਥਾਪਣ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ ਭੇਜ ਦਿੱਤਾ ਗਿਆ ਹੈ।
- DAP fertilizer Black Market: ਡੀਏਪੀ ਖਾਦ ਦੀ ਕਾਲ਼ਾ ਬਜ਼ਾਰੀ ਨੂੰ ਰੋਕਣ ਲਈ ਸਰਕਾਰ ਦਾ ਸਖ਼ਤ ਫੈਸਲਾ, ਹੁਣ 80 ਫੀਸਦ ਸਹਿਕਾਰੀ ਸਭਾ ਵੇਚੇਗੀ ਖਾਦ, ਕਿਸਾਨਾਂ ਨੇ ਦੱਸਿਆ ਡਰਾਮੇਬਾਜ਼ੀ
- ED Raid on AAP MLA: ਦਿੱਲੀ 'ਚ 'ਆਪ' ਆਗੂਆਂ ਖ਼ਿਲਾਫ਼ ED ਦੀ ਕਾਰਵਾਈ ਜਾਰੀ, ਹੁਣ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ 'ਤੇ ਛਾਪੇਮਾਰੀ
- ED Raid on AAP MLA: ਦਿੱਲੀ 'ਚ 'ਆਪ' ਆਗੂਆਂ ਖ਼ਿਲਾਫ਼ ED ਦੀ ਕਾਰਵਾਈ ਜਾਰੀ, ਹੁਣ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ 'ਤੇ ਛਾਪੇਮਾਰੀ
ਇਨਸਾਫ ਲਈ ਆਵਾਜ਼ ਉਠਾ ਰਹੇ ਸਿੱਧੂ ਮੂਸੇ ਵਾਲਾ ਦੇ ਪਿਤਾ: ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਲਈ ਆਵਾਜ਼ ਉਠਾ ਰਹੇ ਹਨ। ਪਿਛਲੇ ਦਿਨੀਂ ਵੀ ਉਹਨਾਂ ਵੱਲੋਂ ਮਾਨਯੋਗ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਸੀ ਕਿ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਫਾਸਟ ਟਰੈਕ ਅਦਾਲਤ ਦੇ ਵਿੱਚ ਕੇਸ ਲਗਾ ਕੇ ਤੁਰੰਤ ਸਜ਼ਾ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜਦ ਵਿਅਕਤੀਆਂ ਨੂੰ ਫਿਜੀਕਲ ਤੌਰ 'ਤੇ ਪੇਸ਼ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਪੁਲਿਸ ਨੇ ਹਾਲ ਹੀ ਵਿੱਚ ਤੀਜੀ ਚਾਰਜਸ਼ੀਟ ਦਾਖਿਲ ਕੀਤੀ ਸੀ ਜਿਸ ਵਿੱਚ ਹਰਿਆਣਾ ਦੇ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਜਿਸ ਤੋਂ ਕਈ ਹੋਰ ਵੀ ਖੁਲਾਸੇ ਹੋ ਸਕਦੇ ਹਨ।