ETV Bharat / state

ਮਾਨਸਾ ’ਚ ਸਫ਼ਾਈ ਸੇਵਕ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਮਾਨਸਾ ਸ਼ਹਿਰ ’ਚ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਜਾਇਜ਼ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆ ਉਸ ਸਮੇਂ ਤੱਕ ਸ਼ਹਿਰ ’ਚ ਸਫ਼ਾਈ ਦਾ ਕੰਮ ਮੁੰਕਮਲ ਤੌਰ ’ਤੇ ਬੰਦ ਰਹੇਗਾ।

ਸਫ਼ਾਈ ਸੇਵਕ ਯੂਨੀਅਨ ਵੱਲੋਂ ਹੜਤਾਲ
ਸਫ਼ਾਈ ਸੇਵਕ ਯੂਨੀਅਨ ਵੱਲੋਂ ਹੜਤਾਲ
author img

By

Published : May 17, 2021, 4:08 PM IST

ਮਾਨਸਾ: ਸ਼ਹਿਰ ’ਚ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਐਕਸ਼ਨ ਕਮੇਟੀ ਦੇ ਸੱਦੇ ਉੱਪਰ ਪੰਜ ਦਿਨ ਲਈ ਸਫਾਈ ਸੇਵਕਾਂ ਦੁਆਰਾ ਸਫ਼ਾਈ ਦਾ ਕੰਮ ਮੁਕੰਮਲ ਬੰਦ ਰੱਖਿਆ ਜਾਵੇਗਾ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਸਾਡੀਆਂ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸਫ਼ਾਈ ਸੇਵਕ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰੇਗੀ।

ਇਸ ਦੌਰਾਨ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਸਫ਼ਾਈ ਸੇਵਕ ਯੂਨੀਅਨ ਵੱਲੋਂ ਹੜਤਾਲ

ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਅਸੀਂ ਇਹ ਮੰਗਾਂ ਮੰਗ ਰਹੀਆਂ ਪਰ ਪੰਜਾਬ ਸਰਕਾਰ ਦਾ ਸਾਡੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਹੈ, ਸਗੋਂ ਸਾਨੂੰ ਕਾਫ਼ੀ ਦਿਨ ਹੋ ਚੁੱਕੇ ਹਨ ਹਾਲੇ ਤੱਕ ਕੋਈ ਮੀਟਿੰਗ ਦਾ ਸਮਾਂ ਤੈਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਇਜ਼ ਮੰਗਾਂ ਜਿਵੇਂ ਕਿ ਡੀਏ ਦੀਆਂ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ ਅਤੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਆਦਿ ਪੂਰੀਆਂ ਨਹੀਂ ਕੀਤੀਆਂ ਜਾਂਦੀਆ ਉਸ ਸਮੇਂ ਤੱਕ ਉਹ ਸ਼ਹਿਰ ’ਚ ਸਫ਼ਾਈ ਦਾ ਕੰਮ ਮੁੰਕਮਲ ਤੌਰ ’ਤੇ ਬੰਦ ਰੱਖਣਗੇ।

ਅੰਤ ’ਚ ਸਮੂਹ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਚਾਹੇ ਯੂਨੀਅਨ ਵੱਲੋਂ ਚੌਂਕ ਆਦਿ ਵਿਚ ਧਰਨਾ ਲਗਾਉਣਾ ਪਵੇ ਜਾਂ ਡੀ ਸੀ ਦਫਤਰ ਦਾ ਘਿਰਾਓ ਕਰਨਾ ਪਵੇ ਪਰ ਹੁਣ ਸਫ਼ਾਈ ਸੇਵਕ ਯੂਨੀਅਨ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ: ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਕਹਿਣ ’ਤੇ ਮੈਨੂੰ ਦਿੱਤੀ ਧਮਕੀ: ਪਰਗਟ ਸਿੰਘ

ETV Bharat Logo

Copyright © 2024 Ushodaya Enterprises Pvt. Ltd., All Rights Reserved.