ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ। ਇਸੇ ਤਹਿਤ ਹੀ ਮਾਨਸਾ ਵਿਚ ਸੰਯੁਕਤ ਕਿਸਾਨ ਮੋਰਚੇ Samyukt Kisan Morcha protests in Mansa ਵੱਲੋਂ ਜ਼ਿਲ੍ਹਾ ਕਚਹਿਰੀ ਦੇ ਵਿਚ ਧਰਨਾ ਲਗਾ ਕੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਦੇ ਰਾਹੀਂ ਮੰਗ ਪੱਤਰ ਭੇਜਿਆ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵੱਖ ਵੱਖ ਮੰਗਾਂ ਨੂੰ ਮਨਵਾਉਣ ਦੇ ਲਈ ਅੱਜ ਸੋਮਵਾਰ ਨੂੰ ਪੰਜਾਬ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਧਰਨੇ ਲਗਾ ਕੇ ਡਿਪਟੀ ਕਮਿਸ਼ਨਰਾਂ ਅਤੇ ਵਿਧਾਇਕਾਂ ਦੇ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਗਏ ਹਨ ਜਿਸ ਦੇ ਵਿੱਚ ਮੁੱਖ ਪੰਜ ਮੰਗਾਂ ਹਨ, ਪਹਿਲੀ ਮੰਗ ਲੰਪੀ ਸਕਿਨ ਦੇ ਨਾਲ ਹੋਈ ਗਊਆਂ ਦੀ ਮੌਤ ਨੂੰ ਮਹਾਂਮਾਰੀ ਐਲਾਨਿਆ ਜਾਵੇ।
ਇਸ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦੇ ਦੁਧਾਰੂ ਪਸ਼ੂਆਂ ਦੀ ਮੌਤ ਹੋਈ ਹੈ ਉਨ੍ਹਾਂ ਨੂੰ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਦੂਸਰੀ ਮੰਗ ਗੰਨੇ ਦਾ ਬਕਾਇਆ ਜੋ ਅਜੇ ਤੱਕ ਨਹੀਂ ਦਿੱਤਾ ਗਿਆ ਉਸਦੇ ਵਿਚ 15 ਫੀਸਦੀ ਪ੍ਰੋਵੀਜ਼ਨ ਪਾ ਕੇ ਬਕਾਇਆ ਤੁਰੰਤ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਹੁਣ ਗੰਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਜਿਸਦੇ ਵਿਚ ਸ਼ੂਗਰ ਇੰਡਸਟਰੀ ਨੇ ਚੱਲਣਾ ਹੈ ਇਸ ਦੇ ਲਈ 450 ਰੁਪਏ ਪ੍ਰਤੀ ਕੇਨ ਗੰਨੇ ਦਾ ਰੇਟ ਦਿੱਤਾ ਜਾਵੇ।
ਇਸ ਤੋਂ ਇਲਾਵਾ ਦੁੱਧ ਦੇ ਵਿੱਚ ਕਿਸਾਨਾਂ ਅਤੇ ਖਪਤਕਾਰਾਂ ਦੀ ਵੱਡੀ ਲੁੱਟ ਹੋ ਰਹੀ ਹੈ ਜਿਸਦੇ ਲਈ ਸਰਕਾਰ ਤੁਰੰਤ ਦੱਸ ਰੁਪਏ ਪ੍ਰਤੀ ਫੈਟ ਦੇ ਹਿਸਾਬ ਨਾਲ ਦੁੱਧ ਦਿੱਤਾ ਜਾਵੇ ਚਾਹੇ ਕੋਈ ਪ੍ਰਾਈਵੇਟ ਖਰੀਦੇ ਜਾਂ ਫਿਰ ਕੋਈ ਇਡਸਟਰੀ ਮਿਲਕਫੈਡ ਖਰੀਦੇ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਨਾਂ ਨਾਲ ਜੋ ਨਕਲੀ ਦੁੱਧ ਵੇਚ ਕੇ ਖੇਡਿਆ ਜਾ ਰਿਹਾ ਹੈ ਇਸ ਇਲਾਵਾ ਜੋ ਇੰਡਸਟਰੀਆਂ ਦਾ ਪ੍ਰਦੂਸ਼ਿਤ ਪਾਣੀ ਧਰਤੀ ਦੇ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਸਾਡੇ ਪੀਣ ਵਾਲਾ ਪਾਣੀ ਵੀ ਖ਼ਰਾਬ ਹੋ ਰਿਹਾ।
ਇਸ ਨੂੰ ਸਖਤੀ ਦੇ ਨਾਲ ਰੋਕਿਆ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਤੇ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਚੰਡੀਗੜ੍ਹ ਦੇ ਵਿੱਚ ਕਿਸਾਨ ਸੜਕਾਂ ਜਾਮ ਕਰਕੇ ਸਰਕਾਰ ਦੇ ਖਿਲਾਫ਼ ਤਿੱਖਾ ਅੰਦੋਲਨ ਸ਼ੁਰੂ ਕਰਨਗੇ।
ਇਹ ਵੀ ਪੜੋ:- ਬੀਕੇਯੂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੱਢਿਆ ਮਾਰਚ, ਆਪ ਵਿਧਾਇਕ ਨੂੰ ਦਿੱਤਾ ਮੰਗ ਪੱਤਰ