ਮਾਨਸਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਖ-2 ਪਿੰਡਾ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਖ-2 ਦੂਲੋਵਾਲ, ਨੰਗਲ ਕਲਾਂ , ਨੰਗਲ ਖੁਰਦ, ਸਹਾਰਨਾ, ਡੇਲੂਆਣਾ, ਹੀਰੇਵਾਲਾ ਆਦਿ ਜਨਤਕ ਮੀਟਿੰਗਾਂ ਕਰਕੇ ਕਾਲੇ ਕਾਨੂੰਨਾਂ ਖਿਲਾਫ਼ ਚਲ ਰਹੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ।
ਇਨ੍ਹਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜਦੂਰਾਂ ਨੇ ਇਕੱਠੇ ਹੋ ਕੇ ਆਗੂਆਂ ਦੇ ਵਿਚਾਰ ਸੁਣੇ ਤੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਪ੍ਰਣ ਕੀਤਾ। ਆਗੂਆਂ ਨੇ ਕਿਹਾ ਕਿ ਦੇਸ਼ ਦਾ ਬਜਟ ਕਿਸਾਨਾਂ, ਮਜਦੂਰਾਂ ਨਾਲ ਕੋਝਾ ਮਜ਼ਾਕ ਹੈ ਤੇ ਦੇਸ਼ ਨੂੰ ਆਰਥਿਕ ਤੌਰ 'ਤੇ ਗੁਲਾਮ ਬਣਾਉਣ ਦਾ ਜ਼ਰੀਆ ਹੈ।
ਉਨ੍ਹਾਂ ਕਿਹਾ ਕਿ ਬਜਟ ਨਾਲ ਮਹਿੰਗਾਈ ਚਰਮ ਸੀਮਾ 'ਤੇ ਪਹੁੰਚ ਜਾਵੇਗੀ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੀ ਗੋਦ ਵਿੱਚ ਖੇਡ ਰਹੀ ਹੈ ਤੇ ਦੇਸ਼ ਨੂੰ ਵੇਚਣ 'ਤੇ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਮੋਦੀ ਸਰਕਾਰ ਨੂੰ ਚੱਲਦਾ ਕਰਕੇ ਹੀ ਦਮ ਲਵੇਗੀ। ਆਗੂਆਂ ਨੇ ਕਿਹਾ ਕਿ ਦਿੱਲੀ ਸੰਘਰਸ਼ 26 ਜਨਵਰੀ ਦੀ ਪਰੇਡ ਤੋਂ ਬਾਅਦ ਹੋਰ ਪ੍ਰਚੰਡ ਹੋ ਗਿਆ ਤੇ ਪੂਰੇ ਦੇਸ਼ ਦਾ ਕਿਸਾਨ ਦਿੱਲੀ ਵੱਲ ਨੂੰ ਚੱਲ ਪਿਆ ਹੈ।