ਮਾਨਸਾ :ਗੁਰਨਾਮਸਿੰਘ ਚਡੂਨੀ ਕਿਸਾਨ ਆਗੂ ਵੱਲੋਂ ਮਿਸ਼ਨ 2022 ਪੰਜਾਬ ਚੋਣਾਂ ਨੂੰ ਲੈ ਕੇ ਦਿੱਤੇ ਬਿਆਨ ਦਾ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਵੀ ਖੰਡਨ ਕੀਤਾ ਹੈ ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਆਗੂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਤੋਂ ਬਾਅਦ ਹੀ ਅਜਿਹਾ ਬਿਆਨ ਦੇਣਾ ਚਾਹੀਦਾ ਹੈ। ਇਕੱਲੇ ਤੌਰ ਤੇ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਤਾਂ ਕਿ ਮੀਡੀਆ 'ਚ ਜਾ ਕੇ ਫਿਰ ਤੋਂ ਉਸ ਨੂੰ ਆਪਣੇ ਬਿਆਨ ਦਾ ਖੁਦ ਖੰਡਨ ਕਰਨਾ ਪਵੇ।
ਚੋਣਾਂ 2022 ਲੜਨ ਦਾ ਫ਼ੈਸਲਾ 'ਸੰਯੁਕਤ ਕਿਸਾਨ ਮੋਰਚਾ' ਕਰੇਗਾ :ਰੁਲਦੂ ਸਿੰਘ
ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਕਿਸਾਨ ਮੋਰਚਾ ਕੋਈ ਅਜਿਹਾ ਫ਼ੈਸਲਾ ਕਰਦਾ ਹੈ ਤਾਂ ਹੀ ਕਿਸਾਨ ਆਗੂ ਬਿਆਨਬਾਜ਼ੀ ਕਰ ਸਕਦੇ ਹਨ। ਰੁਲਦੂ ਸਿੰਘ ਮਾਨਸਾ ਨੇ ਇਹ ਵੀ ਕਿਹਾ ਕਿ ਕਿਸਾਨ ਕਿਸੇ ਵੀ ਪਾਰਟੀ ਨੂੰ ਸਮਰਥਨ ਨਹੀਂ ਕਰਦੇ ਅਤੇ ਨਾ ਹੀ 2022 ਦੀਆਂ ਪੰਜਾਬ ਚੋਣਾਂ ਦੇ ਵਿੱਚ ਹਿੱਸਾ ਲੈਣਗੇ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਜੋ ਵੀ ਫੈਸਲਾ ਹੋਵੇਗਾ ਉਸ ਦੇ ਹੀ ਕਿਸਾਨ ਫੁੱਲ ਚੜ੍ਹਾਉਣਗੇ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇਸ਼ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦੇਸ਼ ਚ ਲਗਾਤਾਰ ਮਹਿੰਗਾਈ ਵਧ ਰਹੀ ਹੈ ਕਿਸਾਨ ਫ਼ਿਲਹਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਕਰ ਰਹੇ ਹਨ ਅਤੇ ਉਸ ਤੋਂ ਬਾਅਦ ਮਹਿੰਗਾਈ ਦੇ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Assembly Elections 2022: ਸਾਡਾ ਚੋਣਾਂ ਲੜਨ ਦਾ ਕੋਈ ਵਿਚਾਰ ਨਹੀਂ: ਸਿਰਸਾ